ਜੰਮੂ, 6 ਜੁਲਾਈ
ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਫਾਇਰਿੰਗ ਪ੍ਰੈਕਟਿਸ ਦੌਰਾਨ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪੁਣਛ ਜ਼ਿਲ੍ਹੇ ’ਚ ਝਲਾਸ ਫੀਲਡ ਫਾਇਰੰਗ ਰੇਂਜ ਵਿੱਚ ਟਰੇਨਿੰਗ ਦੌਰਾਨ ਦੋ ਜਵਾਨਾਂ ਨੂੰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਦੋਨੋਂ ਜ਼ਖ਼ਮੀ ਜਵਾਨਾਂ ਨੂੰ ਇਲਾਜ ਹਸਪਤਾਲ ਦਾਖਲ ਕਰਵਾਇਆ ਗਿਆ ਹੈ।