ਸ੍ਰੀਨਗਰ, 10 ਅਕਤੂਬਰ
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਹੋਏ ਮੁਕਾਬਲੇ ’ਚ ਸੋਮਵਾਰ ਸਵੇਰੇ ਦੋ ਅਤਿਵਾਦੀ ਮਾਰੇ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਇਸ ਜ਼ਿਲ੍ਹੇ ਦੇ ਤਾਂਗਪਾਵਾ ਇਲਾਕੇ ’ਚ ਐਤਵਾਰ ਰਾਤ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ ਜਿਸ ਮਗਰੋਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਸੋਮਵਾਰ ਸਵੇਰੇ ਦੋ ਅਤਿਵਾਦੀ ਮਾਰੇ ਗਏ ਹਨ। -ਪੀਟੀਆਈ