DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jammu and Kashmirਭਾਰੀ ਮੀਂਹ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਵਧਿਆ; ਬਗਲੀਹਾਰ ਡੈਮ ਦੇ ਤਿੰਨ ਗੇਟ ਖੋਲ੍ਹੇ

ਪ੍ਰਸ਼ਾਸਨ ਵੱਲੋਂ ਅਲਰਟ ਜਾਰੀ; ਲੋਕਾਂ ਨੂੰ ਚਨਾਬ ਨੇੜੇ ਨਾ ਜਾਣ ਦੀ ਸਲਾਹ
  • fb
  • twitter
  • whatsapp
  • whatsapp

ਰਿਆਸੀ, 30 ਜੂਨ

Three gates of Baglihar dam opened as Chenab river swells after heavy rainfall Baglihar Damਜੰਮੂ ਅਤੇ ਕਸ਼ਮੀਰ ਵਿਚ ਭਾਰੀ ਮੀਂਹ ਪੈ ਰਹੇ ਹਨ ਜਿਸ ਕਾਰਨ ਚਨਾਬ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਬਗਲੀਹਾਰ ਡੈਮ ਦੇ ਤਿੰਨ ਗੇਟ ਅੱਜ ਖੋਲ੍ਹ ਦਿੱਤੇ ਗਏ ਹਨ ਕਿਉਂਕਿ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਚਨਾਬ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨਾਲ ਨੈਸ਼ਨਲ ਹਾਈਡਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨਐਚਪੀਸੀ) ਅਤੇ ਸਥਾਨਕ ਪ੍ਰਸ਼ਾਸਨ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨ ਲਈ ਕਿਹਾ ਗਿਆ ਹੈ। ਇਸ ਕਾਰਨ ਇਹਤਿਆਤ ਵਜੋਂ ਰਿਵਰ ਰਾਫਟਿੰਗ ਗਤੀਵਿਧੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।

ਤਲਵਾੜਾ, ਕਾਂਸੀ ਪੱਤਾ, ਥਾਨਪਾਲ, ਚਿੰਕਾ, ਗੁਜਰਕੋਠੀ ਅਤੇ ਝੰਡੀ ਸਮੇਤ ਚਨਾਬ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੇ ਵਧਦੇ ਪੱਧਰ ਬਾਰੇ ਸੁਚੇਤ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਮੁਲਾਜ਼ਮਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਚਨਾਬ ਦੇ ਕਿਨਾਰੇ ਤੋਂ ਦੂਰ ਰਹਿਣ ਅਤੇ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਦੂਰੀ ’ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ। ਪਿਛਲੇ ਮਹੀਨੇ ਹੀ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਕਾਰਨ ਸਲਾਲ ਡੈਮ ਦੇ ਗੇਟ ਬੰਦ ਕਰ ਦਿੱਤੇ ਗਏ ਸਨ।