ਜੰਮੂ ਕਸ਼ਮੀਰ: ਕੁਪਵਾੜਾ ’ਚ ਦਹਿਸ਼ਤਗਰਦਾਂ ਦੇ ਟਿਕਾਣੇ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਦੇ ਟਿਕਾਣੇ ਦਾ ਪਰਦਾਫਾਸ਼ ਕਰਕੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਭਾਰਤੀ ਫੌਜ ਦੀ ਸ੍ਰੀਨਗਰ ਸਥਿਤ ਚਿਨਾਰ ਕੋਰ Chinar Corps...
Advertisement
ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਦੇ ਟਿਕਾਣੇ ਦਾ ਪਰਦਾਫਾਸ਼ ਕਰਕੇ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਭਾਰਤੀ ਫੌਜ ਦੀ ਸ੍ਰੀਨਗਰ ਸਥਿਤ ਚਿਨਾਰ ਕੋਰ Chinar Corps ਨੇ ਕਿਹਾ ਕਿ ਖਾਸ ਖੁਫੀਆ ਇਤਲਾਹ ਮਿਲਣ ਮਗਰੋਂ ਫੌਜ ਤੇ ਪੁਲੀਸ ਨੇ ਕੁਪਵਾੜਾ ਦੇ ਵਾਰਸੁਨ Warsun ਦੇ ਬ੍ਰਿਜਥੋਰ Brijthor ਜੰਗਲੀ ਇਲਾਕੇ ਖੇਤਰ ਵਿੱਚ ਬੁੱਧਵਾਰ ਨੂੰ ਸਾਂਝਾ ਆਪਰੇਸ਼ਨ ਸ਼ੁਰੂ ਕੀਤਾ ਸੀ।
Advertisement
ਚਿਨਾਰ ਕੋਰ ਨੇ X ’ਤੇ ਇੱਕ ਪੋਸਟ ਵਿੱਚ ਕਿਹਾ, ‘‘ਤਲਾਸ਼ੀ ਦੌਰਾਨ, ਸੁਰੱਖਿਆ ਬਲਾਂ ਨੇ ਇੱਕ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਦੋ ਏਕੇ ਸੀਰੀਜ਼ ਰਾਈਫਲਾਂ, ਚਾਰ ਰਾਕੇਟ ਲਾਂਚਰ, ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਅਤੇ ਜੰਗ ਸਬੰਧੀ ਹੋਰ ਸਮੱਗਰੀ ਬਰਾਮਦ ਕੀਤੀ।’’
Advertisement