DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੰਮੂ-ਕਸ਼ਮੀਰ: ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਇਲਾਕੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਦੋ ਪਿਸਤੌਲ, ਤਿੰਨ ਮੈਗਜ਼ੀਨ, 16 ਕਾਰਤੂਸ ਅਤੇ ਇੱਕ ਗਰਨੇਡ ਸਮੇਤ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਇਲਾਕੇ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ ਹੈ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਦੋ ਪਿਸਤੌਲ, ਤਿੰਨ ਮੈਗਜ਼ੀਨ, 16 ਕਾਰਤੂਸ ਅਤੇ ਇੱਕ ਗਰਨੇਡ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮਾਂ ਵਿੱਚ ਵਿਘਨ ਪਾਉਣ ਦੀਆਂ ਅਤਿਵਾਦੀਆਂ ਦੀਆਂ ਕਿਸੇ ਵੀ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਅਧਿਕਾਰੀਆਂ ਅਨੁਸਾਰ ਸਰਹੱਦ ਪਾਰ ਤੋਂ ਡਰੋਨ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਦੀ ਇੱਕ ਸਾਂਝੀ ਟੀਮ ਨੇ ਸ਼ੁੱਕਰਵਾਰ ਦੇਰ ਰਾਤ ਘਗਵਾਲ ਇਲਾਕੇ ਦੇ ਪਲੋਰਾ ਪਿੰਡ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ, ਜਿੱਥੇ ਤਲਾਸ਼ੀ ਟੀਮ ਨੂੰ ਇੱਕ ਨਾਲੇ ਦੇ ਕੰਢੇ ਪੀਲੇ ਰੰਗ ਦੀ ਟੇਪ ਵਿੱਚ ਲਪੇਟਿਆ ਇੱਕ ਪੈਕੇਟ ਮਿਲਿਆ ਜਿਸ ਨੂੰ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਖੋਲ੍ਹਣ 'ਤੇ ਹਥਿਆਰ ਬਰਾਮਦ ਹੋਏ ਅਤੇ ਅਖੀਰਲੀ ਸੂਚਨਾ ਮਿਲਣ ਤੱਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਸੀ।

Advertisement

Advertisement
Advertisement
×