ਸੁਰੇਸ਼ ਐੱਸ. ਡੁੱਗਰ
ਜੰਮੂ, 4 ਸਤੰਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਮੇਜਰ ਸ਼ਹੀਦ ਹੋ ਗਿਆ। ਸੂਤਰਾਂ ਮੁਤਾਬਕ 92 ਆਰਆਰ ਦੇ ਮੇਜਰ ਨੂੰ ਜ਼ਖ਼ਮੀ ਹੋਣ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਹ ਸ਼ਹਾਦਤ ਪਾ ਗਿਆ। ਫੌਜ ਨੇ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਕੀਤੀ। ਦੂਜੇ ਪਾਸੇ ਸੁਰੱਖਿਆ ਬਲਾਂ ਨੇ 3-4 ਅਤਿਵਾਦੀਆਂ ਨੂੰ ਘੇਰਿਆ ਹੋਇਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ’ਤੇ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਪੱਟਣ ਖੇਤਰ ਦੇ ਯਾਦੀਪੋਰਾ ਵਿੱਚ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਨੇ ਵੀ ਉਸ ਦੀ ਗੋਲੀਬਾਰੀ ਦਾ ਜਵਾਬ ਦਿੱਤਾ। ਮੁਕਾਬਲਾ ਜਾਰੀ ਹੈ।