ਜੰਮੂ, 22 ਜੂਨ
ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪਿਆ ਅਤੇ ਢਿੱਗਾਂ ਡਿੱਗਣ ਕਾਰਨ ਰਣਨੀਤਕ ਤੌਰ ‘ਤੇ ਮਹੱਤਵਪੂਰਨ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਬੰਦ ਹੋ ਗਿਆ, ਜਿੱਥੇ ਸੈਂਕੜੇ ਵਾਹਨ ਫਸ ਗਏ। ਡੋਡਾ, ਕਿਸ਼ਤਵਾੜ ਅਤੇ ਰਾਮਬਨ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਰਾਮਬਨ ਜ਼ਿਲ੍ਹੇ ਵਿੱਚ ਘਰ ਢਹਿ ਗਿਆ। ਰਿਆਸੀ ਜ਼ਿਲ੍ਹੇ ਵਿੱਚ ਅੱਜ ਅਚਾਨਕ ਹੜ੍ਹ ਕਾਰਨ ਪੰਜ ਵਿਅਕਤੀ ਨਦੀ ਵਿੱਚ ਫਸ ਗਏ। ਐੱਸਡੀਆਰਐੱਫ ਦੇ ਕਰਮਚਾਰੀਆਂ ਨੇ ਫਸੇ ਹੋਏ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ।