Jammu Kashmir News: ਕੁਲਗਾਮ ਹਮਲੇ ਮਗਰੋਂ ਸਿਨਹਾ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕੁਲਗਾਮ ਅਤਿਵਾਦੀ ਹਮਲੇ ’ਚ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ ਮਗਰੋਂ ਅੱਜ ਸ੍ਰੀਨਗਰ ਵਿੱਚ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸੁਰੱਖਿਆ ਬਲਾਂ ਨੂੰ ਅਤਿਵਾਦੀਆਂ ਦਾ ਸਫ਼ਾਇਆ ਕਰਨ ਲਈ ਸਟੀਕ ਅਤੇ ਪ੍ਰਭਾਵੀ ਅਤਿਵਾਦ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਕੁਲਗਾਮ ਅਤਿਵਾਦੀ ਹਮਲੇ ’ਚ ਦੋ ਪਰਵਾਸੀ ਮਜ਼ਦੂਰਾਂ ਦੀ ਮੌਤ ਮਗਰੋਂ ਅੱਜ ਸ੍ਰੀਨਗਰ ਵਿੱਚ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸੁਰੱਖਿਆ ਬਲਾਂ ਨੂੰ ਅਤਿਵਾਦੀਆਂ ਦਾ ਸਫ਼ਾਇਆ ਕਰਨ ਲਈ ਸਟੀਕ ਅਤੇ ਪ੍ਰਭਾਵੀ ਅਤਿਵਾਦ ਵਿਰੋਧੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਨਹਾ ਨੇ ਲੋਕ ਭਵਨ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਛੱਤੀਸਗੜ੍ਹ ਵਾਸੀ ਦੀਪਕ ਰਾਤਰੇ ਅਤੇ ਭੁਪੇਂਦਰ ਦੀ ਸ਼ੁੱਕਰਵਾਰ ਦੇਰ ਸ਼ਾਮ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕੇਲਮ ਖੇਤਰ ਵਿੱਚ ਇੱਟਾਂ ਦੇ ਭੱਠੇ ’ਤੇ ਹੋਏ ਅਤਿਵਾਦੀ ਹਮਲੇ ’ਚ ਮੌਤ ਹੋ ਗਈ ਸੀ।
ਮੀਟਿੰਗ ਵਿੱਚ ਨਾਗਰਿਕ ਪ੍ਰਸ਼ਾਸਨ ਅਤੇ ਪੁਲੀਸ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ, ਜਿਨ੍ਹਾਂ ਵਿੱਚ ਮੁੱਖ ਸਕੱਤਰ ਅਟਲ ਦੂਲੋ, ਡੀ ਜੀ ਪੀ ਨਲਿਨ ਪ੍ਰਭਾਤ, ਗ੍ਰਹਿ ਮੰਤਰਾਲੇ ਦੇ ਪ੍ਰਿੰਸੀਪਲ ਸਕੱਤਰ ਚੰਦਰਾਕਰ ਭਾਰਤੀ, ਡਿਵੀਜ਼ਨਲ ਕਮਿਸ਼ਨਰਜ਼, ਐੱਸ ਐੱਸ ਪੀਜ਼ ਅਤੇ ਡਿਪਟੀ ਕਮਿਸ਼ਨਰ ਹਾਜ਼ਰ ਸਨ।
ਉਪ ਰਾਜਪਾਲ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸ ਐੱਸ ਪੀਜ਼ ਨੂੰ ਜੰਮੂ ਕਸ਼ਮੀਰ ਆਉਣ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਦਾ ਨਿਰਦੇਸ਼ ਦਿੱਤਾ। -ਪੀਟੀਆਈ

