ਜੰਮੂ: ਜੰਮੂ ’ਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰ ਰਹੇ ਕਈ ਸਫ਼ਾਈ ਕਰਮੀਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਇਸ ਮੁਲਾਜ਼ਮ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਮੂ ਨਗਰ ਨਿਗਮ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾਵਾਂ ਸਮੇਤ ਕਈ ਸਫ਼ਾਈ ਕਰਮੀ ਪ੍ਰੈੱਸ ਕਲੱਬ ਨੇੜੇ ਸਿਵਲ ਸਫਾਈ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਇਕੱਠੇ ਹੋਏ ਅਤੇ ਉਨ੍ਹਾਂ ਮੁੱਖ ਸੜਕ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਜਿਸ ਮਗਰੋਂ ਪੁਲੀਸ ਨੇ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮੀਆਂ ਨੇ ਆਗੂ ਰਿੰਕੂ ਗਿੱਲ ਸਮੇਤ 12 ਤੋਂ ਵੱਧ ਕਰਮੀਆਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਕੇ ਨੇੜਲੇ ਥਾਣੇ ਪਹੁੰਚਾਇਆ ਜਿੱਥੇ ਉਨ੍ਹਾਂ ਨੂੰ ਕੁਝ ਦੇਰ ਰੱਖਣ ਮਗਰੋਂ ਰਿਹਾਅ ਕਰ ਦਿੱਤਾ ਗਿਆ। ਸਫਾਈ ਕਰਮੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਸੋਮਵਾਰ ਤੋਂ ਮੁੜ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। -ਪੀਟੀਆਈ