ਬਨਿਹਾਲ / ਜੰਮੂ, 10 ਜੁਲਾਈਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਭਾਰੀ ਬਾਰਸ਼ ਕਾਰਨ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਵੱਖ ਵੱਖ ਥਾਵਾਂ ’ਤੇ 500 ਤੋਂ ਜ਼ਿਆਦਾ ਵਾਹਨ ਫਸ ਗਏ। ਰਾਮਸੂ ਖੇਤਰ ਵਿੱਚ ਮਗਰਕੋਟ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ।