ਜੰਮੂ, 29 ਅਪਰੈਲ
ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿਚ ਸਾਰੀ ਰਾਤ ਹੋਈ ਬਾਰਸ਼ ਤੋਂ ਬਾਅਦ ਢਿੱਗਾਂ ਡਿੱਗਣ ਦੀਆਂ ਕਈ ਘਟਨਾਵਾਂ ਦੇ ਮੱਦੇਨਜ਼ਰ ਅੱਜ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਰਾਮਬਨ ਜ਼ਿਲ੍ਹੇ ਦੇ ਮੇਹਰ, ਗੰਗਰੂ, ਮੋਮ ਪਾਸੀ ਅਤੇ ਕਿਸ਼ਤਵਾੜੀ ਪਾਥੇਰ ‘ਚ ਢਿੱਗਾਂ ਡਿੱਗਣ ਕਾਰਨ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੇ ਇਸ ਹਾਈਵੇਅ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ। ਲਗਾਤਾਰ ਬਰਸਾਤ ਕਾਰਨ ਮੁਰੰਮਤ ਦਾ ਕੰਮ ਨਹੀਂ ਹੋ ਰਿਹਾ। ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਇਸ ਰਾਹ ਤੋਂ ਨਾ ਗੁਜ਼ਰਨ।