ਨਵੀਂ ਦਿੱਲੀ: ਕੌਮੀ ਟੈਸਟਿੰਗ ਏਜੰਸੀ (ਐੱਨਟੀਏ) 1 ਸਤੰਬਰ ਤੋਂ ਇੰਜਨੀਅਰਿੰਗ ਕਾਲਜਾਂ ’ਚ ਦਾਖਲੇ ਲਈ ਜੇਈਈ-ਮੇਨਜ਼ ਦੀ ਪ੍ਰੀਖਿਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਤਹਿਤ ਪ੍ਰੀਖਿਆ ਕੇਂਦਰਾਂ ’ਚ ਵਿਦਿਆਰਥੀਆਂ ਵਿਚਾਲੇ ਨਿਰਧਾਰਤ ਦੂਰੀ ਕਾਇਮ ਰੱਖਣ ਲਈ ਪੂਰੇ ਬੰਦੋਬਸਤ ਕੀਤੇ ਗਏ ਹਨ। ਉੜੀਸਾ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਸਾਧਨ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਆਈਆਈਟੀ ਦੇ ਸਾਬਕਾ ਵਿਦਿਆਰਥੀਆਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਪਹੁੰਚਾਉਣ ਲਈ ਸਾਧਨ ਮੁਹੱਈਆ ਕਰਵਾਉਣ ਵਾਸਤੇ ਇੱਕ ਪੋਰਟਲ ਲਾਂਚ ਕੀਤਾ ਹੈ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰੀਖਿਆਰਥੀਆਂ ਦੀ ਮਦਦ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਜੇਈਈ ਦੀ ਪ੍ਰੀਖਿਆਵਾਂ 1 ਤੋਂ 6 ਸਤੰਬਰ ਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਹੋਣੀ ਹੈ। -ਪੀਟੀਆਈ