ਉਤਰਾਖੰਡ ਵਿੱਚ ਜੀਪ ਖੱਡ ’ਚ ਡਿੱਗੀ; ਅੱਠ ਹਲਾਕ
ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਅੱਜ ਇੱਕ ਜੀਪ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜਣੇ ਜ਼ਖਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਥਾਲ ਇਲਾਕੇ ਦੇ ਸੁੰਨੀ ਪਿੰਡ ’ਚ ਵਾਪਰਿਆ।...
Advertisement
ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਅੱਜ ਇੱਕ ਜੀਪ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜਣੇ ਜ਼ਖਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਥਾਲ ਇਲਾਕੇ ਦੇ ਸੁੰਨੀ ਪਿੰਡ ’ਚ ਵਾਪਰਿਆ। ਜੀਪ ’ਚ ਸਵਾਰ ਯਾਤਰੀ ਬੋਕਤਾ ਪਿੰਡ ਵੱਲ ਜਾ ਰਹੇ ਸਨ। ਥਾਲ ਦੇ ਐੱਸਐੱਚਓ ਸ਼ੰਕਰ ਸਿੰਘ ਨੇ ਦੱਸਿਆ ਕਿ ਡਰਾਈਵਰ ਵਾਹਨ ’ਤੋਂ ਕੰਟਰੋਲ ਗੁਆ ਬੈਠਾ ਤੇ ਵਾਹਨ ਖੱਡ ’ਚ ਡਿੱਗ ਗਿਆ। ਇਸ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ’ਚ ਪੰਜ ਔਰਤਾਂ ਤੇ ਤਿੰਨ ਪੁਰਸ਼ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਤੇ ਸੂਬਾ ਆਫ਼ਤ ਪ੍ਰਬੰਧਨ ਬਲ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤੇ। ਉਨ੍ਹਾਂ ਮੁਤਾਬਕ ਜ਼ਖਮੀਆਂ ਨੂੰ ਮੁਵਾਨੀ ਦੇ ਇੱਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
Advertisement
Advertisement
×