ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

JH-ELECTIONS-RAHUL: ਝਾਰਖੰਡ: ਹਮੇਸ਼ਾ ਕਿਸਾਨ ਹਿਤੈਸ਼ੀ ਰਹੀ ਹੈ ਕਾਂਗਰਸ: ਰਾਹੁਲ

ਭਾਜਪਾ ਸਰਕਾਰ ’ਤੇ ਨਿਸ਼ਾਨੇ ਸੇਧੇ
Advertisement

ਰਾਂਚੀ, 18 ਨਵੰਬਰ

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਜਦਕਿ ਭਾਜਪਾ ਸਰਕਾਰ ਨੇ ਕਿਸਾਨਾਂ ਦਾ ਵਿਰੋਧ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2400 ਰੁਪਏ ਪ੍ਰਤੀ ਕੁਇੰਟਲ ਹੈ। ਜੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਸਰਕਾਰ ਬਣੇਗੀ ਤਾਂ ਝਾਰਖੰਡ ਦੇ ਕਿਸਾਨਾਂ ਨੂੰ 3200 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾਣਗੇ।

Advertisement

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਗਲੇ ਪੰਜ ਸਾਲਾਂ 'ਚ 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲੋਕਾਂ ਦੀ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ ਤੇ ਕਿਸੇ ਨੂੰ ਵੀ ਸਰਕਾਰ ਖਿਲਾਫ਼ ਬੋਲਣ ਨਹੀਂ ਦਿੱਤਾ ਜਾ ਰਿਹਾ।

Advertisement