ਲਾਤੇਹਾਰ, 15 ਮਈ
ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿੱਚ ਨੌਂ ਸਾਲਾ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਆਪਕ ਦੀ ਉਮਰ ਕਰੀਬ 25-26 ਸਾਲ ਹੈ ਅਤੇ ਉਹ ਲੜਕੀ ਦੇ ਘਰ ਜਾ ਕੇ ਟਿਊਸ਼ਨ ਪੜ੍ਹਾਉਂਦਾ ਸੀ। ਸੋਮਵਾਰ ਨੂੰ ਉਹ ਨਾਬਾਲਗ ਨੂੰ ਨੇੜੇ ਦੇ ਜੰਗਲ ‘ਚ ਲੈ ਗਿਆ ਅਤੇ ਉੱਥੇ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਹ ਬੱਚੀ ਨੂੰ ਆਪਣੇ ਘਰ ਲੈ ਗਿਆ। ਨਾਬਾਲਗ ਲੜਕੀ ਦੇ ਲਾਪਤਾ ਹੋਣ ‘ਤੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਅਤੇ ਅੱਧੀ ਰਾਤ ਦੇ ਕਰੀਬ ਲੜਕੀ ਮੁਲਜ਼ਮ ਦੇ ਘਰ ਮਿਲੀ।