ਝਾਰਖੰਡ: ਧਨਬਾਦ ਵਿੱਚ ਬਹੁਮੰਜ਼ਿਲਾ ਇਮਾਰਤ ’ਚ ਅੱਗ ਲੱਗੀ; 14 ਮੌਤਾਂ : The Tribune India

ਝਾਰਖੰਡ: ਧਨਬਾਦ ਵਿੱਚ ਬਹੁਮੰਜ਼ਿਲਾ ਇਮਾਰਤ ’ਚ ਅੱਗ ਲੱਗੀ; 14 ਮੌਤਾਂ

ਮ੍ਰਿਤਕਾਂ ’ਚ 10 ਔਰਤਾਂ ਤੇ ਤਿੰਨ ਬੱਚੇ ਸ਼ਾਮਲ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਝਾਰਖੰਡ: ਧਨਬਾਦ ਵਿੱਚ ਬਹੁਮੰਜ਼ਿਲਾ ਇਮਾਰਤ ’ਚ ਅੱਗ ਲੱਗੀ; 14 ਮੌਤਾਂ

ਇਮਾਰਤ ਵਿੱਚ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਜ਼ਮ।

ਧਨਬਾਦ, 31 ਜਨਵਰੀ

ਝਾਰਖੰਡ ਵਿੱਚ ਧਨਬਾਦ ਜ਼ਿਲ੍ਹੇ ਦੇ ਜੌੜਾ ਫਾਟਕ ਇਲਾਕੇ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 10 ਔਰਤਾਂ ਤੇ 3 ਬੱਚੇ ਸ਼ਾਮਲ ਹਨ। ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਜਧਾਨੀ ਰਾਂਚੀ ਤੋਂ 160 ਕਿਲੋਮੀਟਰ ਦੂਰ ਧਨਬਾਦ ਦੇ ਜੌੜਾ ਫਾਟਕ ਇਲਾਕੇ ਵਿੱਚ ਅਸ਼ੀਰਵਾਦ ਟਾਵਰ ਵਿੱਚ ਦੂਜੀ ਮੰਜ਼ਿਲ ’ਤੇ ਅੱਗ ਲੱਗਣ ਦੀ ਘਟਨਾ ਸ਼ਾਮ 6 ਵਜੇ ਵਾਪਰੀ। ਧਨਬਾਦ ਦੇ ਡੀਸੀ ਸੰਦੀਪ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਨਾਲ ਸੜਨ ਕਾਰਨ ਘੱਟੋ-ਘੱਟੋ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ 11 ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ 40 ਬ੍ਰਿਗੇਡ ਮੌਕੇ ’ਤੇ ਹਨ ਅਤੇ ਬਚਾਅ ਕਾਰਜ ਜਾਰੀ ਹਨ। ਹਾਦਸੇ ਵਿੱਚ ਮਰਨ ਵਾਲਿਆਂ ਤੇ ਜ਼ਖ਼ਮੀਆਂ ਦੀ ਸਪੱਸ਼ਟ ਗਿਣਤੀ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਇਸੇ ਦੌਰਾਨ ਸਾਬਕਾ ਮੰਤਰੀ ਬਾਬੂਲਾਲ ਮਾਰਾਂਡੀ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਕਿ ਘੱਟੋ ਘੱਟ 50 ਲੋਕ ਹਾਲੇ ਵੀ ਅਪਾਰਟਮੈਂਟ ਵਿੱਚ ਫਸੇ ਹੋਏ ਹਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All