ਝਾਰਖੰਡ: ਪ੍ਰੇਮਿਕਾ ਦੇ ਪਰਿਵਾਰ ਵੱਲੋਂ ਪ੍ਰੇਮੀ ਦੀ ਹੱਤਿਆ
ਝਾਰਖੰਡ ਦੇ ਪਲਾਮੂ ਜ਼ਿਲ੍ਹੇ ’ਚ ਇੱਕ 22 ਸਾਲਾ ਨੌਜਵਾਨ ਦੀ ਉਸ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਨੌਜਵਾਨ ਦੀ ਹੱਤਿਆ ਤੋਂ...
Advertisement
ਝਾਰਖੰਡ ਦੇ ਪਲਾਮੂ ਜ਼ਿਲ੍ਹੇ ’ਚ ਇੱਕ 22 ਸਾਲਾ ਨੌਜਵਾਨ ਦੀ ਉਸ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਨੌਜਵਾਨ ਦੀ ਹੱਤਿਆ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ ਰੇਲ ਪਟੜੀ ’ਤੇ ਸੁੱਟ ਦਿੱਤੀ ਤਾਂ ਜੋ ਇਸ ਨੂੰ ਹਾਦਸੇ ਦਾ ਰੂਪ ਦਿੱਤਾ ਜਾ ਸਕੇ। ਪੁਲੀਸ ਨੇ ਦੱਸਿਆ ਕਿ ਮਾਮਲੇ ਦੇ ਸਬੰਧ ਵਿੱਚ ਉਸ ਦੀ ਪ੍ਰੇਮਿਕਾ ਦੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਰਿੰਦਰ ਸਿੰਘ ਉਰਫ਼ ਬਬਲੂ ਦੀ ਲਾਸ਼ ਲੰਘੇ ਤੜਕੇ ਮੇਦਿਨੀਨਗਰ ਦੇ ਜੋਗਿਆਹੀ ’ਚ ਰੇਲ ਪਟੜੀ ਨੇੜਿਓਂ ਮਿਲੀ ਹੈ। ਪੁਲੀਸ ਨੇ ਦੱਸਿਆ ਕਿ ਸ਼ੁਰੂਆਤ ’ਚ ਇਸ ਨੂੰ ਹਾਦਸੇ ਦਾ ਮਾਮਲਾ ਮੰਨਿਆ ਗਿਆ ਪਰ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਜਾਂਚ ’ਚ ਖੁਲਾਸਾ ਹੋਇਆ ਕਿ ਇਹ ਹੱਤਿਆ ਕਰਕੇ ਲਾਸ਼ ਪਟੜੀ ’ਤੇ ਰੱਖਣ ਦਾ ਮਾਮਲਾ ਹੈ।
Advertisement
Advertisement
×