ਰਾਂਚੀ: ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਿਆਸੀ ਸਹਿਯੋਗੀ ਪੰਕਜ ਮਿਸ਼ਰਾ ਨੂੰ ਮਨੀ ਲਾਂਡਰਿੰਗ ਨਾਲ ਜੁੜੇ ਕੇਸ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕੇਸ ਸੂਬੇ ’ਚ ਹੁੰਦੇ ਕਥਿਤ ਨਾਜਾਇਜ਼ ਖ਼ਣਨ ਨਾਲ ਸਬੰਧਤ ਹੈ। ਅਧਿਕਾਰੀਆਂ ਨੇ ਕਿਹਾ ਕਿ ਮਿਸ਼ਰਾ ਨੂੰ ਮਨੀ ਲਾਂਡਰਿੰਗ ਐਕਟ ਤਹਿਤ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੀਟੀਆਈ