ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝਾਰਖੰਡ: 70 ਵਿਧਾਨ ਸਭਾ ਸੀਟਾਂ ’ਤੇ ਰਲ ਕੇ ਚੋਣ ਲੜਨਗੇ ਕਾਂਗਰਸ ਅਤੇ ਜੇਐੱਮਐੱਮ

ਰਹਿੰਦੀਆਂ 11 ਸੀਟਾਂ ਲਈ ਰਾਸ਼ਟਰੀ ਜਨਤਾ ਦਲ ਅਤੇ ਖੱਬੀਆਂ ਪਾਰਟੀਆਂ ਨਾਲ ਗੱਲਬਾਤ ਜਾਰੀ: ਹੇਮੰਤ ਸੋਰੇਨ
Advertisement

ਰਾਂਚੀ, 19 ਅਕਤੂਬਰ

INDIA bloc to fight Jharkhand polls together: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਇੰਡੀਆ ਗਠਜੋੜ ਦੇ ਭਾਈਵਾਲ ਮਿਲ ਕੇ ਆਉਣ ਵਾਲੀਆਂ ਵਿਧਾਨ ਸਭਾ ਸੀਟਾਂ ’ਤੇ ਚੋਣਾਂ ਲੜਨਗੇ ਅਤੇ ਕਾਂਗਰਸ ਅਤੇ ਜੇਐਮਐਮ ਮਿਲ ਕੇ 81 ਵਿੱਚੋਂ 70 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨਗੇ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 11 ਸੀਟਾਂ ਲਈ ਗਠਜੋੜ ਦੇ ਭਾਈਵਾਲਾਂ ਰਾਸ਼ਟਰੀ ਜਨਤਾ ਦਲ ਅਤੇ ਖੱਬੀਆਂ ਪਾਰਟੀਆਂ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਚੱਲ ਰਹੀ ਹੈ।

Advertisement

ਵਿਧਾਨ ਸਭਾ ਦੀਆਂ 81 ਸੀਟਾਂ ਲਈ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਗਿਣਤੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਹਿਯੋਗੀ ਪਾਰਟੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ ਅਤੇ ਉਮੀਦਵਾਰਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ।

Advertisement
Show comments