ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝਾਰਖੰਡ ਗੈ਼ਰਕਾਨੂੰਨੀ ਸਰਗਰਮੀਆਂ ਦਾ ਗੜ੍ਹ: ਯੋਗੀ

ਹਾਕਮ ਗੱਠਜੋੜ ’ਤੇ ਲਾਇਆ ਰੋਹਿੰਗੀਆ ਤੇ ਬੰਗਲਾਦੇਸ਼ੀ ਘੁਸਪੈਠੀਆਂ ਦੀ ਪੁਸ਼ਤ-ਪਨਾਹੀ ਕਰਨ ਦਾ ਦੋਸ਼
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ। -ਫੋਟੋ: ਏਐੱਨਆਈ
Advertisement

ਸਾਹਿਬਗੰਜ/ਜਾਮਤਾਰਾ, 18 ਨਵੰਬਰ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੀ ਅਗਵਾਈ ਹੇਠਲੀ ਗੱਠਜੋੜ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਅਤੇ ਦਾਅਵਾ ਕੀਤਾ ਕਿ ਸਰਕਾਰ ਦੀ ਪੁਸ਼ਤ-ਪਨਾਹੀ ਹੇਠ ਸੂਬੇ ਦੇ ਕਈ ਹਿੱਸੇ ਰੋਹਿੰਗੀਆ ਤੇ ਬੰਗਲਾਦੇਸ਼ੀ ਘੁਸਪੈਠੀਆਂ ਦੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਦਾ ਗੜ੍ਹ ਬਣ ਗਏ ਹਨ।

Advertisement

ਉਨ੍ਹਾਂ ਕਿਹਾ, ‘23 ਨਵੰਬਰ ਨੂੰ ਚੋਣ ਨਤੀਜੇ ਆਉਣ ਮਗਰੋਂ ਇਨ੍ਹਾਂ ਘੁਸਪੈਠੀਆਂ ਨੂੰ ਝਾਰਖੰਡ ਤੋਂ ਬਾਹਰ ਕੱਢਿਆ ਜਾਵੇਗਾ ਅਤੇ ਜਨਤਾ ਦਾ ਪੈਸਾ ਲੁੱਟਣ ਵਾਲੇ ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਦੇ ਆਗੂਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।’ ਉਨ੍ਹਾਂ ਕਿਹਾ, ‘ਰਾਜ ਮਹਿਲ ਤੇ ਸਾਹਿਬਗੰਜ ਜਿਹੇ ਇਲਾਕੇ ਬੰਗਲਾਦੇਸ਼ੀ ਘੁਸਪੈਠੀਆਂ ਤੇ ਰੋਹਿੰਗਿਆਂ ਵੱਲੋਂ ਚਲਾਈਆਂ ਜਾ ਰਹੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਦੇ ਕੇਂਦਰ ਬਣ ਗਏ ਹਨ। ਹਾਕਮ ਗੱਠਜੋੜ ਦੇ ਨੇਤਾ ਜੋ ਉਨ੍ਹਾਂ ਦੇ ਰਹਿਬਰ ਹਨ, ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਝਾਰਖੰਡ ’ਚ ਐੱਨਡੀਏ ਦੀ ਸਰਕਾਰ ਬਣਦਿਆਂ ਹੀ ਘੁਸਪੈਠੀਆਂ ਨੂੰ ਬਾਹਰ ਕੱਢਿਆ ਜਾਵੇਗਾ।’ ਸਾਹਿਬਗੰਜ ਦੇ ਰਾਜ ਮਹਿਲ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਲੋਕਾਂ ਨੂੰ ਜਾਤੀ ਦੇ ਆਧਾਰ ’ਤੇ ਸਮਾਜ ਨੂੰ ਵੰਡਣ ਵਾਲੇ ਨੇਤਾਵਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ‘ਸਮਾਜ ਤੇ ਦੇਸ਼ ਦਾ ਦੁਸ਼ਮਣ’ ਦੱਸਿਆ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ‘ਖੁਸ਼ਹਾਲ ਝਾਰਖੰਡ’ ਦੇ ਸੁਫ਼ਨੇ ਨੂੰ ਕਮਜ਼ੋਰ ਕਰਨ ਲਈ ਹਾਕਮ ਗੱਠਜੋੜ ਦੀ ਆਲੋਚਨਾ ਕੀਤੀ। -ਪੀਟੀਆਈ

Advertisement
Show comments