ਰਾਂਚੀ, 3 ਨਵੰਬਰ
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਈਡੀ ਦੇ ਸੰਮਨ ਦੀ ਪਾਲਣਾ ਨਹੀਂ ਕੀਤੀ, ਉਹ ਆਦਿਵਾਸੀ ਭਾਈਚਾਰੇ ਨਾਲ ਸਬੰਧਤ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਾਏਪੁਰ ਚਲੇ ਗਏ। ਉਨ੍ਹਾਂ ਨੂੰ ਈਡੀ ਨੇ ਅੱਜ ਤਲਬ ਕੀਤਾ ਸੀ। ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਸੋਰੇਨ ਨੇ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਜਨਤਕ ਮੀਟਿੰਗ ਵਿੱਚ ਚੁਣੌਤੀ ਦਿੱਤੀ ਕਿ ਜੇ ਉਨ੍ਹਾਂ ਕੋਈ ਜੁਰਮ ਕੀਤਾ ਹੈ ਤਾਂ ਪੁੱਛ ਪੜਤਾਲ ਲਈ ਤਲਬ ਕਰਨ ਦੀ ਬਜਾਏ ਉਨ੍ਹਾਂ ਨੂੰ ਗ੍ਰਿਫਤਾਰ ਕਰੇ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਜਮਹੂਰੀ ਤੌਰ ‘ਤੇ ਚੁਣੀ ਝਾਰਖੰਡ ਸਰਕਾਰ ਨੂੰ ਅਸਥਿਰ ਕਰਨ ਲਈ ਕੇਂਦਰੀ ਤਾਕਤਾਂ ਦੀ ਵਰਤੋਂ ਕਰ ਰਹੀ ਹੈ, ਉਹ ਈਡੀ ਤੇ ਸੀਬੀਆਈ ਤੋਂ ਨਹੀਂ ਡਰਦੇ।