ਰਾਂਚੀ, 19 ਮਾਰਚ
ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਨੂੰ ਝਟਕਾ ਦਿੰਦੇ ਹੋਏ ਜਾਮਾ ਤੋਂ ਵਿਧਾਇਕਾ ਸੀਤਾ ਸੋਰੇਨ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਭਾਜਪਾ ’ਚ ਸ਼ਾਮਲ ਹੋ ਗਈ। ਉਸ ਨੇ ਪਾਰਟੀ ਦੇ ਸੁਪਰੀਮੋ ਅਤੇ ਆਪਣੇ ਸਹੁਰੇ ਸ਼ਿਬੂ ਸੋਰੇਨ ਨੂੰ ਅਸਤੀਫ਼ਾ ਭੇਜ ਦਿੱਤਾ। ਉਸ ਨੇ ਅਸਤੀਫ਼ੇ ’ਚ ਆਪਣੀਆਂ ਸ਼ਿਕਾਇਤਾਂ ਜ਼ਾਹਰ ਕਰਦੇ ਹੋਏ ਕਿਹਾ ਕਿ ਉਸ ਦੇ ਪਤੀ ਦੁਰਗਾ ਸੋਰੇਨ ਦੇ ਦੇਹਾਂਤ ਤੋਂ ਬਾਅਦ ਪਾਰਟੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਅੱਖੋਂ ਪ੍ਰੋਖੇ ਕਰਦੀ ਆ ਰਹੀ ਹੈ। ਇਸ ਲਈ ਉਸ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ।