ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝਾਰਖੰਡ: ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਪੋਸਟ ਪਾਉਣ ਲਈ ਇਕ ਗ੍ਰਿਫਤਾਰ

ਰਾਮਗੜ੍ਹ, 10 ਮਈ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿਚ ਇਕ 20 ਸਾਲਾ ਨੌਜਵਾਨ ਨੂੰ ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਸਮੱਗਰੀ ਪੋਸਟ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਹਿਲ ਅਲੀ ਵਜੋਂ ਪਛਾਣੇ ਗਏ ਵਿਅਕਤੀ ਨੂੰ ਜਵਾਹਰ...
Advertisement

ਰਾਮਗੜ੍ਹ, 10 ਮਈ

ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿਚ ਇਕ 20 ਸਾਲਾ ਨੌਜਵਾਨ ਨੂੰ ਸੋਸ਼ਲ ਮੀਡੀਆ ’ਤੇ ਪਾਕਿਸਤਾਨ ਪੱਖੀ ਸਮੱਗਰੀ ਪੋਸਟ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਹਿਲ ਅਲੀ ਵਜੋਂ ਪਛਾਣੇ ਗਏ ਵਿਅਕਤੀ ਨੂੰ ਜਵਾਹਰ ਨਗਰ ਖੇਤਰ ਤੋਂ ਉਸਦੀ ਪੋਸਟ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਭੂਰਕੁੰਡਾ ਚੌਕੀ ਦੇ ਇੰਚਾਰਜ ਨਿਰਭੈ ਕੁਮਾਰ ਗੁਪਤਾ ਨੇ ਕਿਹਾ ਕਿ ਅਲੀ ਨੂੰ ਇਤਰਾਜ਼ਯੋਗ ਸਮੱਗਰੀ ਪੋਸਟ ਕਰਨ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਦੀ ਧਾਰਾ 127 ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਥਾਨਕ ਲੋਕਾਂ ਨੇ ਸੋਸ਼ਲ ਮੀਡੀਆ ਪੋਸਟ ’ਤੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਸਬ-ਡਿਵੀਜ਼ਨਲ ਅਫਸਰ (ਐਸਡੀਓ) ਅਨੁਰਾਗ ਕੁਮਾਰ ਤਿਵਾੜੀ ਨੇ ਕਿਹਾ ਕਿ ਅਲੀ ਨੂੰ ਇਸ ਭਰੋਸੇ ’ਤੇ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਹੈ ਕਿ ਉਹ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਵੇਗਾ। ਉਸਨੂੰ 13 ਮਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। -ਪੀਟੀਆਈ

Advertisement

Advertisement