ਝਾਰਖੰਡ: ਗੰਗਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਇੱਕ ਦੀ ਮੌਤ, ਤਿੰਨ ਲਾਪਤਾ
ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਨੂੰ ਗੰਗਾ ਨਦੀ ਵਿੱਚ 32 ਸਵਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਲਾਪਤਾ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ...
Advertisement
ਝਾਰਖੰਡ ਦੇ ਸਾਹਿਬਗੰਜ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਨੂੰ ਗੰਗਾ ਨਦੀ ਵਿੱਚ 32 ਸਵਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਲਾਪਤਾ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਗੰਗਾ ਨਦੀ ਪੁਲੀਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਮਹਾਰਾਜਪੁਰ ਗਦੈਦਿਆਰਾ ਖੇਤਰ ਵਿੱਚ ਵਾਪਰੀ ਹੈ। ਸਾਹਿਬਗੰਜ ਦੇ ਡਿਪਟੀ ਕਮਿਸ਼ਨਰ ਹੇਮੰਤ ਸਤੀ ਨੇ ਦੱਸਿਆ, ‘‘ਕਿਸ਼ਤੀ ’ਤੇ 32 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 28 ਨੂੰ ਬਚਾਇਆ ਗਿਆ ਹੈ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ ਤਿੰਨ ਹੋਰ ਲਾਪਤਾ ਹਨ।’’ ਉਨ੍ਹਾਂ ਕਿਹਾ ਕਿ ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ ਲਈ 28 ਗੋਤਾਖੋਰਾਂ ਨੂੰ ਤਾਇਨਾਤ ਕੀਤਾ ਗਿਆ ਹੈ।
Advertisement
Advertisement
×