DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Jharkhand Paper Leak ਮਾਮਲੇ ’ਚ ਜਮੂਦ ਬਰਕਰਾਰ

ਸਰਕਾਰ ਦੀ ਵੱਖ-ਵੱਖ ਜਥੇਬੰਦੀਆਂ ਨਾਲ ਗੱਲਬਾਤ ਬੇਸਿੱਟਾ; ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ

  • fb
  • twitter
  • whatsapp
  • whatsapp
featured-img featured-img
ਆਇਸਾ ਦੀ ਕੌਮੀ ਪ੍ਰਧਾਨ ਨੇਹਾ ਬੋਰਾ ਰਾਂਚੀ ਵਿੱਚ ਭੁੱਖ ਹੜਤਾਲ ’ਤੇ ਬੈਠੇ ਵਿਦਿਆਰਥੀ ਆਗੂ ਦੇਵੇਂਦਰ ਨਾਥ ਮਹਿਤੋ ਨਾਲ ਗੱਲ ਕਰਦੀ ਹੋਈ। -ਫੋਟੋ: ਪੀਟੀਆਈ
Advertisement
ਝਾਰਖੰਡ ਸਰਕਾਰ ਨੇ ਭਰਤੀ ਪ੍ਰੀਖਿਆਵਾਂ ’ਚ ਕਥਿਤ ਪ੍ਰਸ਼ਨ ਪੱਤਰ ਲੀਕ ਨੂੰ ਲੈ ਕੇ ਜਾਰੀ ਪ੍ਰਦਰਸ਼ਨਾਂ ਦਰਮਿਆਨ ਅੱਜ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਪਰ ਕੋਈ ਸਿੱਟਾ ਨਾ ਨਿਕਲ ਸਕਿਆ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਤੱਕ ਅੰਦੋਲਨ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

ਸਰਕਾਰ ਦੀ ਪੰਜ ਮੈਂਬਰੀ ਕਮੇਟੀ ਨੇ ਸਭ ਤੋਂ ਪਹਿਲਾਂ ਜੇ ਜੇ ਐੱਨ ਕੇ ਐੱਮ ਆਗੂ ਦੇਵੇਂਦਰ ਨਾਥ ਮਹਿਤੋ ਦੀ ਅਗਵਾਈ ਹੇਠਲੇ ਪ੍ਰਦਰਸ਼ਨਕਾਰੀਆਂ ਦੇ ਧੜੇ ਨਾਲ ਮੁਲਾਕਾਤ ਕੀਤੀ। ਮਹਿਤੋ ਦਾ ਇਸ ਮੁੱਦੇ ਨੂੰ ਲੈ ਕੇ ਭੁੱਖ ਹੜਤਾਲ ਦਾ ਅੱਜ ਸੱਤਵਾਂ ਦਿਨ ਹੈ। ਕਮੇਟੀ ’ਚ ਸੂਬਾ ਸਰਕਾਰ ਦੇ ਤਿੰਨ ਮੰਤਰੀ ਵੀ ਸ਼ਾਮਲ ਹਨ। ਇਸ ਮਗਰੋਂ ਕਮੇਟੀ ਨੇ ਕਾਂਗਰਸ ਦੀ ਹਮਾਇਤ ਪ੍ਰਾਪਤ ਐੱਨ ਐੱਸ ਯੂ ਆਈ, ਏ ਸੀ ਐੱਸ ਅਤੇ ਜੇ ਸੀ ਐੱਮ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਸਰਕਾਰ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਅਤੇ ਮੰਤਰੀ ਸੰਜੈ ਪ੍ਰਸਾਦ ਯਾਦਵ ਨੇ ਲਗਾਤਾਰ ਹੋਈਆਂ ਮੀਟਿੰਗਾਂ ਤੋਂ ਬਾਅਦ ਕਿਹਾ, ‘‘ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀਆਂ ਮੰਗਾਂ ਜਾਇਜ਼ ਹਨ। ਅਸੀਂ ਇਨ੍ਹਾਂ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਾਹਮਣੇ ਰੱਖਾਂਗੇ।’’

Advertisement

ਇਸੇ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਏ ਬੀ ਵੀ ਪੀ ਦੇ ਵਰਕਰਾਂ ਦੀ ਅੱਜ ਪੁਲੀਸ ਨਾਲ ਝੜਪ ਹੋ ਗਈ ਅਤੇ 8 ਤੋਂ 10 ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

Advertisement

ਆਇਸਾ ਵੱਲੋਂ ਪ੍ਰਦਰਸ਼ਨ ਲਈ ਵੱਖਰਾ ਮੰਚ ਸਥਾਪਤ

ਰਾਂਚੀ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮੈਂਬਰਾਂ ਨੇ ਝਾਰਖੰਡ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਆਪਣਾ ਅੰਦੋਲਨ ਤੇਜ਼ ਕਰਨ ਲਈ ਇੱਥੇ ਜੈਪਾਲ ਸਿੰਘ ਮੁੰਡਾ ਸਟੇਡੀਅਮ ’ਚ ਵੱਖਰਾ ਮੰਚ ਬਣਾਇਆ ਹੈ। ਜਥੇਬੰਦੀ ਦੀ ਪ੍ਰਧਾਨ ਨੇਹਾ ਬੋਰਾ ਨੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਅਤੇ 14ਵੀਂ ਜੇ ਪੀ ਐੱਸ ਸੀ ਅਤੇ ਜੇ ਐੱਸ ਐੱਸ ਸੀ-ਸੀ ਜੀ ਐੱਲ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

Advertisement
×