ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Jharkhand: ਬਾਰੂੂਦੀ ਸੁਰੰਗ ਧਮਾਕੇ ’ਚ ਸੀਆਰਪੀਐੱਫ ਦਾ ਜਵਾਨ ਹਲਾਕ, ਇੱਕ ਜ਼ਖ਼ਮੀ

Two CRPF jawans injured in IED blast in Jharkhand
Advertisement

ਚਾਇਬਾਸਾ, 22 ਮਾਰਚ

ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਵਿੱਚ ਅੱਜ ਬਾਰੂਦੀ ਸੁਰੰਗ (ਆਈਈਡੀ) ਫਟਣ ਕਾਰਨ ਸੀਆਰਪੀਐੱਫ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਵੰਗਰਾਮ ਵਨਗ੍ਰਾਮ ਮਾਰੰਗਪੋਂਗਾ ਜੰਗਲੀ ਖੇਤਰ ਵਿੱਚ ਦੁਪਹਿਰ ਬਾਅਦ 2.30 ਵਜੇ ਹੋਇਆ। ਇਹ ਇਲਾਕਾ ਛੋਟਾਨਾਗਰਾ ਥਾਣੇ ਅਧੀਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸੀਆਰਪੀਐੱਫ ਵੱਲੋਂ ਇਸ ਖੇਤਰ ਵਿੱਚ ਨਕਸਲ ਵਿਰੋਧੀ ਅਪਰੇਸ਼ਨ ਚਲਾਇਆ ਜਾ ਰਿਹਾ ਸੀ।
Advertisement

ਐੱਸਪੀ ਆਸ਼ੂਤੋਸ਼ ਸ਼ੇਖਰ ਨੇ ਦੱਸਿਆ ਕਿ ਅਪਰੇਸ਼ਨ ਦੌਰਾਨ ਮਾਓਵਾਦੀਆਂ ਵੱਲੋਂ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਵਿਛਾਈ ਬਾਰੂਦੀ ਸੁਰੰਗ ਵਿੱਚ ਧਮਾਕਾ ਹੋ ਗਿਆ। ਇਸ ਵਿੱਚ ਦੋ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਪਛਾਣ ਸੁਨੀਲ ਕੁਮਾਰ ਮੰਡਲ ਅਤੇ ਪਾਰਥਾ ਪ੍ਰਾਤਿਮ ਡੇਅ ਵਜੋਂ ਹੋਈ। ਜ਼ਖ਼ਮੀਆਂ ਨੂੰ ਇਲਾਜ ਲਈ ਹੈਲੀਕਾਪਟਰ ਰਾਹੀਂ ਰਾਂਚੀ ਲਿਆਂਦਾ ਗਿਆ ਹੈ। ਸ਼ੇਖਰ ਨੇ ਦੱਸਿਆ ਕਿ ਸੀਆਰਪੀਐੱਫ ਦੀ 193 ਬਟਾਲੀਅਨ ਦਾ ਸਬ-ਇੰਸਪੈਕਟਰ ਮੰਡਲ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਿਆ। -ਪੀਟੀਆਈ

 

 

 

Advertisement