ਮੇਰਠ (ਯੂਪੀ): ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵੱਲੋਂ ਉੱਤਰ ਪ੍ਰਦੇਸ਼ ਵਿੱਚ ਗੰਨਾ ਉਤਪਾਦਕ ਕਿਸਾਨਾਂ ਨੂੰ ਰਿਕਾਰਡ ਅਦਾਇਗੀ ਕਰਨ ਦਾ ਦਾਅਵਾ ਕੀਤਾ ਅਤੇ ਵਿਰੋਧੀ ਧਿਰਾਂ ’ਤੇ ਵਰ੍ਹਦਿਆਂ ਕਿਹਾ, ‘‘ਜਿਨਾਹ ਤੁਹਾਡਾ ਅਤੇ ਅਤੇ ‘ਗੰਨਾ’ ਸਾਡਾ ਹੈ।’’ ਭਾਜਪਾ ਨੇਤਾ ਨੇ ਇਹ ਟਿੱਪਣੀ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਇੱਕ ਬਿਆਨ, ਜਿਸ ਵਿੱਚ ਉਨ੍ਹਾਂ ਨੇ ਜਵਾਹਰਲਾਲ ਨਹਿਰੂ, ਸਰਦਾਰ ਵੱਲਭਭਾਈ ਪਟੇਲ ਅਤੇ ਮਹਾਤਮਾ ਗਾਂਧੀ ਦੇ ਨਾਲ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦਾ ਵੀ ਜ਼ਿਕਰ ਕੀਤਾ ਸੀ, ਤੋਂ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ ਕੀਤੀ ਹੈ। -ਪੀਟੀਆਈ