ਜਿਰੀਬਾਮ ਕਤਲ ਮਾਮਲਾ: NIA ਵੱਲੋਂ ਇੱਕ ਹੋਰ ਮੁੱਖ ਮੁਲਜ਼ਮ ਗ੍ਰਿਫ਼ਤਾਰ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਮਨੀਪੁਰ ਦੇ ਜਿਰੀਬਾਮ ਵਿੱਚ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੇ ਬੇਰਹਿਮੀ ਨਾਲ ਹੋਏ ਕਤਲ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐੱਨਆਈਏ ਨੇ ਮੁੱਖ ਮੁਲਜ਼ਮ ਲਾਲਰੋਸਾਂਗ...
Advertisement
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਮਨੀਪੁਰ ਦੇ ਜਿਰੀਬਾਮ ਵਿੱਚ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਦੇ ਬੇਰਹਿਮੀ ਨਾਲ ਹੋਏ ਕਤਲ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐੱਨਆਈਏ ਨੇ ਮੁੱਖ ਮੁਲਜ਼ਮ ਲਾਲਰੋਸਾਂਗ ਹਮਾਰ ਉਰਫ਼ ਰੋਸਾਂਗ ਨੂੰ ਵੀਰਵਾਰ ਨੂੰ ਮਿਜ਼ੋਰਮ ਦੇ ਆਈਜ਼ੌਲ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਮੋਇਨਾਥੋਲ ਪਿੰਡ ਅਤੇ ਅਸਾਮ ਦੇ ਕਛਰ ਸਥਿਤ ਦਿਲਖੋਸ਼ ਗਰਾਂਟ ਦਾ ਰਹਿਣ ਵਾਲਾ ਹੈ।
ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, "ਇਹ ਗ੍ਰਿਫ਼ਤਾਰੀ ਐੱਨਆਈਏ ਅਤੇ ਅਸਾਮ ਪੁਲੀਸ ਦੀ ਸਾਂਝੀ ਟੀਮ ਵੱਲੋਂ ਇੱਕ ਹੋਰ ਮੁਲਜ਼ਮ, ਥਾਂਗਲੀਏਨਲਾਲ ਹਮਾਰ ਨੂੰ ਆਈਜ਼ੌਲ ਤੋਂ ਹੀ ਗ੍ਰਿਫ਼ਤਾਰ ਕੀਤੇ ਜਾਣ ਤੋਂ ਤੁਰੰਤ ਬਾਅਦ ਹੋਈ ਹੈ।’’ ਐੱਨਆਈਏ ਨੇ ਕਿਹਾ ਕਿ ਥਾਂਗਲੀਏਨਲਾਲ ਵਾਂਗ ਲਾਲਰੋਸਾਂਗ ਵੀ ਇਸ ਘਿਨਾਉਣੇ ਅਪਰਾਧ ਵਿੱਚ ਇੱਕ ਸਰਗਰਮ ਸਾਜ਼ਿਸ਼ਕਰਤਾ ਸੀ। ਬਿਆਨ ਵਿੱਚ ਕਿਹਾ ਗਿਆ ਹੈ ਕਿ ਏਜੰਸੀ ਨੇ ਉਸ ਕੋਲੋਂ ਇੱਕ ਸਿਮ ਕਾਰਡ ਸਮੇਤ ਇੱਕ ਮੋਬਾਈਲ ਫੋਨ ਜ਼ਬਤ ਕੀਤਾ ਹੈ।
Advertisement
ਜ਼ਿਕਰਯੋਗ ਹੈ ਕਿ ਪਿਛਲੇ ਸਾਲ 11 ਨਵੰਬਰ ਨੂੰ ਜਿਰੀਬਾਮ ਜ਼ਿਲ੍ਹੇ ਦੇ ਬੋਰੇਬੇਕਰਾ ਇਲਾਕੇ 'ਚੋਂ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਨੂੰ ਅਗਵਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਲਾਸ਼ਾਂ ਨੂੰ ਬਰਾਕ ਨਦੀ ਵਿੱਚ ਸੁੱਟ ਦਿੱਤਾ ਗਿਆ ਸੀ।
Advertisement
×