DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

JK-EARTHQUAKE: ਜੰਮੂ-ਕਸ਼ਮੀਰ ਦੇ ਡੋਡਾ ’ਚ 4.2 ਤੀਬਰਤਾ ਦਾ ਭੂਚਾਲ

ਰਾਤ ਕਰੀਬ 1:25 ਵਜੇ ਮਹਿਸੂਸ ਕੀਤੇ ਗਏ ਭੁੂਚਾਲ ਦੇ ਝਟਕੇ: ਲੋਕਾਂ ਵਿੱਚ ਸਹਿਮ ਦਾ ਮਾਹੌਲ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

JK-EARTHQUAKE: ਜੰਮੂ-ਕਸ਼ਮੀਰ ਦੇ ਪਹਾੜੀ ਜ਼ਿਲ੍ਹੇ ਡੋਡਾ ਵਿੱਚ ਐਤਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਗਿਆਨ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ। ਇਹ ਝਟਕੇ ਰਾਤ ਕਰੀਬ 1:25 ਵਜੇ ਮਹਿਸੂਸ ਕੀਤੇ ਗਏ, ਜਿਸ ਕਾਰਨ ਨੀਂਦ ਵਿੱਚ ਸੁੱਤੇ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਜ਼ਮੀਨ ਦੀ ਸਤ੍ਵਾ ਤੋਂ ਲਗਭਗ ਪੰਜ ਕਿਲੋਮੀਟਰ ਦੀ ਡੂੰਘਾਈ ’ਤੇ ਦੱਸਿਆ ਜਾ ਰਿਹਾ ਹੈ।

ਹਾਲਾਂਕਿ ਇਸ ਕੁਦਰਤੀ ਆਫ਼ਤ ਕਾਰਨ ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਰਿਪੋਰਟ ਹਾਲੇ ਤੱਕ ਸਾਹਮਣੇ ਨਹੀਂ ਆਈ।

Advertisement

ਦੱਸ ਦਈਏ ਕਿ ਡੋਡਾ ਅਤੇ ਆਸ-ਪਾਸ ਦੇ ਪਹਾੜੀ ਇਲਾਕੇ ਭੂਚਾਲ ਦੇ ਲਿਹਾਜ਼ ਨਾਲ ਕਾਫੀ ਸੰਵੇਦਨਸ਼ੀਲ ਮੰਨੇ ਜਾਂਦੇ ਹਨ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਲਗਾਤਾਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Advertisement

Advertisement
×