J-K: Police conduct raids ਜੰਮੂ ਕਸ਼ਮੀਰ ਪੁਲੀਸ ਵੱਲੋਂ ਕਈ ਥਾਈਂ ਛਾਪੇ
ਜੰਮੂ-ਕਸ਼ਮੀਰ ਪੁਲੀਸ ਦੀ ਕਾਊਂਟਰ-ਇੰਟੈਲੀਜੈਂਸ ਕਸ਼ਮੀਰ ਯੂਨਿਟ ਨੇ ਦਹਿਸ਼ਤਗਰਦਾਂ ਦੀ ਭਾਲ ਲਈ ਕਸ਼ਮੀਰ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਇਸ ਤੋਂ ਪਹਿਲਾਂ ਬਡਗਾਮ, ਪੁਲਵਾਮਾ, ਗੰਦਰਬਲ ਤੇ ਸ੍ਰੀਨਗਰ ਵਿੱਚ 10 ਥਾਵਾਂ ’ਤੇ ਸ਼ੱਕੀ ਗਤੀਵਿਧੀਆਂ ਦੇਖਣ ਨੂੰ ਮਿਲੀਆਂ ਸਨ ਜਿਸ ਤੋਂ...
Advertisement
Advertisement
ਜੰਮੂ-ਕਸ਼ਮੀਰ ਪੁਲੀਸ ਦੀ ਕਾਊਂਟਰ-ਇੰਟੈਲੀਜੈਂਸ ਕਸ਼ਮੀਰ ਯੂਨਿਟ ਨੇ ਦਹਿਸ਼ਤਗਰਦਾਂ ਦੀ ਭਾਲ ਲਈ ਕਸ਼ਮੀਰ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ। ਇਸ ਤੋਂ ਪਹਿਲਾਂ ਬਡਗਾਮ, ਪੁਲਵਾਮਾ, ਗੰਦਰਬਲ ਤੇ ਸ੍ਰੀਨਗਰ ਵਿੱਚ 10 ਥਾਵਾਂ ’ਤੇ ਸ਼ੱਕੀ ਗਤੀਵਿਧੀਆਂ ਦੇਖਣ ਨੂੰ ਮਿਲੀਆਂ ਸਨ ਜਿਸ ਤੋਂ ਬਾਅਦ ਛਾਪੇ ਮਾਰੇ ਗਏ। ਦੱਸਿਆ ਗਿਆ ਹੈ ਕਿ ਦਹਿਸ਼ਤਗਰਦਾਂ ਵੱਲੋਂ ਇਨਕ੍ਰਿਪਟਡ ਮੈਸੇਜਿੰਗ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਕਾਊੰਟਰ ਇੰਟੈਲੀਜੈਂਸ ਟੀਮ ਨੇ ਦੱਸਿਆ ਕਿ ਇਹ ਵਿਅਕਤੀ ਸਰਹੱਦ ਪਾਰ ਪਾਕਿਸਤਾਨ ਸਥਿਤ ਲਸ਼ਕਰ ਤੇ ਜੈਸ਼-ਏ-ਮੁਹੰਮਦ ਦੇ ਅਬਦੁੱਲਾ ਗਾਜ਼ੀ ਤੇ ਹੋਰਾਂ ਦੇ ਸੰਪਰਕ ਵਿੱਚ ਸਨ। ਇਹ ਸਥਾਨਕ ਕਸ਼ਮੀਰੀ ਨੌਜਵਾਨਾਂ ਨਾਲ ਸੰਪਰਕ ਕਰ ਰਹੇ ਸਨ। ਇਨ੍ਹਾਂ ਛਾਪਿਆਂ ਦੌਰਾਨ ਵੱਡੀ ਗਿਣਤੀ ਵਿੱਚ ਦਸਤਾਵੇਜ਼ੀ ਸਬੂਤ ਅਤੇ ਡਿਜੀਟਲ ਡਿਵਾਈਸ ਜ਼ਬਤ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਸਬੰਧੀ 10 ਜਣਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। - ਏਐੱਨਆਈ
Advertisement