ਨਵੀਂ ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਿਛਲੇ ਸਾਲ ਦਸੰਬਰ ਵਿੱਚ ਕੋਵਿਡ-19 ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਯੂਨੀਵਰਸਿਟੀ ਕੈਂਪਸ ਵਿੱਚ ਕੀਤੇ ਰੋਸ ਪ੍ਰਦਰਸ਼ਨ ਲਈ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਇਸ਼ੀ ਘੋਸ਼ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਨੇ ਆਇਸ਼ੀ ਤੋਂ 24 ਜੂਨ ਤੱਕ ਜਵਾਬ ਮੰਗਿਆ ਹੈ। -ਪੀਟੀਆਈ