ਪੱਤਰਕਾਰ ਮੁਹੰਮਦ ਜ਼ੁਬੈਰ ਗ੍ਰਿਫ਼ਤਾਰ, ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਪੱਤਰਕਾਰ ਮੁਹੰਮਦ ਜ਼ੁਬੈਰ ਗ੍ਰਿਫ਼ਤਾਰ, ਅਦਾਲਤ ਨੇ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਨਵੀਂ ਦਿੱਲੀ, 27 ਜੂਨ

ਪੱਤਰਕਾਰ ਅਤੇ ਆਲਟ ਨਿਊਜ਼ ਦੇ ਬਾਨੀ ਮੁਹੰਮਦ ਜ਼ੁਬੈਰ ਨੂੰ ਅੱਜ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ। ਡਿਪਟੀ ਪੁਲੀਸ ਕਮਿਸ਼ਨਰ ਕੇਪੀਐੱਸ ਮਲਹੋਤਰਾ ਅਨੁਸਾਰ, ਜ਼ੁਬੈਰ ਖ਼ਿਲਾਫ਼ ਧਾਰਾ 153-ਏ ਅਤੇ 295-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜ਼ੁਬੈਰ ਤੋਂ ਅੱਜ ਦਿਨ ਵਿੱਚ ਪੁੱਛਗਿੱਛ ਕੀਤੀ ਗਈ ਸੀ ਅਤੇ ਲੋੜੀਂਦੇ ਸਬੂਤ ਇਕੱਤਰ ਹੋਣ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਇੱਥੇ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੀ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੱਤਰਕਾਰ ਮੁਹੰਮਦ ਜ਼ੁਬੈਰ ਭਾਜਪਾ ਦੀ ਸਾਬਕਾ ਆਗੂ ਨੂਪੁਰ ਸ਼ਰਮਾ ਅਤੇ ਸਾਧੂਆਂ ਨੂੰ ‘ਨਫਰਤ ਫੈਲਾਉਣ ਵਾਲੇ’ ਕਹਿਣ ਮਗਰੋਂ ਚਰਚਾ ਵਿੱਚ ਆਇਆ ਸੀ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸੱਚ ਦੀ ਇੱਕ ਆਵਾਜ਼ ਨੂੰ ਦਬਾਉਣ ਨਾਲ ਹਜ਼ਾਰਾਂ ਹੋਰ ਆਵਾਜ਼ਾਂ ਬੁਲੰਦ ਹੋਣਗੀਆਂ। ਰਾਹੁਲ ਨੇ ਦੋਸ਼ ਲਾਇਆ ਕਿ ਭਾਜਪਾ ਦੀ ਨਫ਼ਰਤ ਅਤੇ ਕੱਟੜਤਾ ਦਾ ਪਰਦਾਫ਼ਾਸ਼ ਕਰਨ ਵਾਲਾ ਹਰੇਕ ਵਿਅਕਤੀ ਇਸ ਪਾਰਟੀ ਲਈ ਖ਼ਤਰਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸੱਚਾਈ ਦੀ ਜਿੱਤ ਹੋਵੇਗੀ।ਡਿਜੀਟਲ ਨਿਊਜ਼ ਮੀਡੀਆ ਸੰਸਥਾ ‘ਡਿਜੀਪਬ’ ਨੇ ਵੀ ਜ਼ੁਬੈਰ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਅਤੇ ਉਸ ਦੀ ਫੌਰੀ ਰਿਹਾਈ ਦੀ ਮੰਗ ਕੀਤੀ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼; ਵਿਆਪਕ ਚਰਚਾ ਲਈ ਸਟੈਂਡਿੰਗ ਕਮੇਟੀ ਕੋਲ ਭੇਜਿਆ

ਵਿਰੋਧੀ ਧਿਰਾਂ ਵੱਲੋਂ ਬਿੱਲ ਦਾ ਖਰੜਾ ਸੰਘੀ ਢਾਂਚੇ ਦੀ ਖਿਲਾਫ਼ਵਰਜ਼ੀ ਕਰ...

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਨਾਇਡੂ ਨੂੰ ਰਾਜ ਸਭਾ ਮੈਂਬਰਾਂ ਨੇ ਦਿੱਤੀ ਵਿਦਾਇਗੀ

ਰਾਜ ਸਭਾ ਚੇਅਰਮੈਨ ਵਜੋਂ ਨਿਭਾਈ ਭੂਮਿਕਾ ਦੀ ਕੀਤੀ ਸ਼ਲਾਘਾ, ਜੀਵਨੀ ਲਿਖਣ ...

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਚੋਣ ਨਿਸ਼ਾਨ: ਊਧਵ ਧੜੇ ਨੇ ਦਸਤਾਵੇਜ਼ ਦਾਖ਼ਲ ਕਰਨ ਲਈ ਚੋਣ ਕਮਿਸ਼ਨ ਤੋਂ ਚਾਰ ਹਫ਼ਤੇ ਮੰਗੇ

ਬਾਗ਼ੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਸਬੰਧੀ ਅਪੀਲ ਸੁਪਰੀਮ ਕੋਰਟ ’ਚ ਪੈ...

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

ਪੀਵੀ ਸਿੰਧੂ, ਲਕਸ਼ੈ ਸੇਨ ਸਿੰਗਲਜ਼ ਅਤੇ ਰੰਕੀ ਰੈੱਡੀ ਤੇ ਚਿਰਾਗ ਨੇ ਡਬਲਜ...

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਟੇਬਲ ਟੈਨਿਸ: ਸ਼ਰਤ ਨੂੰ ਸੋਨੇ ਤੇ ਸਾਥੀਆਨ ਨੂੰ ਕਾਂਸੀ ਦਾ ਤਗ਼ਮਾ

ਮਿਕਸਡ ਡਬਲਜ਼ ਦੇ ਫਾਈਨਲ ਵਿੱਚ ਸ਼ਰਤ ਤੇ ਅਕੁਲਾ ਦੀ ਜੋੜੀ ਨੇ ਕੀਤੀ ਜਿੱਤ ...