ਸੰਸਦ ਭਵਨ ਵਿੱਚ ਦਾਖਲੇ ਉੱਤੇ ਲਗਾਈਆਂ ਪਾਬੰਦੀਆਂ ਤੋਂ ਪੱਤਰਕਾਰ ਭੜਕੇ

ਸੰਸਦ ਭਵਨ ਵਿੱਚ ਦਾਖਲੇ ਉੱਤੇ ਲਗਾਈਆਂ ਪਾਬੰਦੀਆਂ ਤੋਂ ਪੱਤਰਕਾਰ ਭੜਕੇ

ਨਵੀਂ ਦਿੱਲੀ, 2 ਦਸੰਬਰ

ਸਸੰਦ ਭਵਨ ਵਿੱਚ ਪੱਤਰਕਾਰਾਂ ਤੇ ਫੋਟੋ ਜਰਨਲਿਸਟਾਂ ਦੇ ਦਾਖਲੇ ਉੱਤੇ ਲਗਾਈਆਂ ਗਈਆਂ ਕੁਝ ਪਾਬੰਦੀਆਂ ਖ਼ਿਲਾਫ਼ ਪੱਤਰਕਾਰ ਭਾਈਚਾਰੇ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸੰਸਦ ਭਵਨ ਕੰਪਲੈਕਸ ਅਤੇ ਪ੍ਰੈੱਸ ਗੈਲਰੀ ਵਿੱਚ ਪੱਤਰਕਾਰਾਂ ਦੇ ਦਾਖਲੇ ਉੱਤੇ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਹਟਾਈਆਂ ਜਾਣ ਤੇ ਪੱਤਰਕਾਰਾਂ ਨੂੰ ਆਪਣੇ ਕਿੱਤੇ ਅਨੁਸਾਰ ਡਿਊਟੀ ਨਿਭਾਉਣ ਦਿੱਤੀ ਜਾਵੇ। ਇਸ ਰੋਸ ਪ੍ਰਦਰਸ਼ਨ ਵਿੱਚ ਵੱਖ ਵੱਖ ਮੀਡੀਆ ਸੰਸਥਾਵਾਂ ਦੇ ਸੀਨੀਅਰ ਐਡੀਟਰਜ਼, ਪੱਤਰਕਾਰ ਤੇ ਫੋਟੋਗ੍ਰਾਫਰ ਸ਼ਾਮਲ ਸਨ। ਐਡੀਟਰਜ਼ ਗਿਲਡ ਆਫ ਇੰਡੀਆ ਤੇ ਪ੍ਰੈਸ ਕਲੱਬ ਆਫ਼ ਇੰਡੀਆ ਨੇ ਇਸ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਮਗਰੋਂ ਸੰਸਦ ਭਵਨ ਵਿੱਚ ਬਹੁਤ ਘੱਟ ਗਿਣਤੀ ਵਿੱਚ ਪੱਤਰਕਾਰਾਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All