ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੱਤਰਕਾਰ ਸਿਧਾਰਥ ਵਰਧਰਾਜਨ ਤੇ ਕਰਨ ਥਾਪਰ ਨੂੰ ਗ੍ਰਿਫ਼ਤਾਰੀ ਤੋਂ ਰਾਹਤ

ਸੁਪਰੀਮ ਕੋਰਟ ਵੱਲੋਂ ਦੋਵਾਂ ਪੱਤਰਕਾਰਾਂ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਕਰਨ ਦੇ ਹੁਕਮ
ਕਰਨ ਥਾਪਰ ਤੇ ਸਿਧਾਰਥ ਵਰਧਰਾਜਨ।
Advertisement

ਸੁਪਰੀਮ ਕੋਰਟ ਨੇ ਇੱਕ ਆਰਟੀਕਲ ਨੂੰ ਲੈ ਕੇ ਵੈੱਬ ਪੋਰਟਲ ‘ਦ ਵਾਇਰ’ ਦੇ ਸੰਸਥਾਪਕ ਸੰਪਾਦਕ ਸਿਧਾਰਥ ਵਰਧਰਾਜਨ ਅਤੇ ਸਲਾਹਕਾਰ ਸੰਪਾਦਕ ਕਰਨ ਥਾਪਰ ਖ਼ਿਲਾਫ਼ ਅਸਾਮ ਪੁਲੀਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਦੇ ਸਬੰਧ ਵਿੱਚ ਅੱਜ ਗ੍ਰਿਫ਼ਤਾਰੀ ਤੋਂ ਰਾਹਤ ਦੇ ਦਿੱਤੀ। ਜਸਟਿਸ ਸੂਰਿਆ ਕਾਂਤ ਅਤੇ ਜੌਏਮਾਲਿਆ ਬਾਗਚੀ ਦੀ ਬੈਂਚ ਨੇ ਫਾਊਂਡੇਸ਼ਨ ਫਾਰ ਇੰਡੀਪੈਂਡੈਂਟ ਜਰਨਲਿਜ਼ਮ (ਐਫਆਈਜੇ) ਦੀ ਪਟੀਸ਼ਨ ’ਤੇ ਇਹ ਹੁਕਮ ਦਿੱਤਾ। ਐੱਫਆਈਜੇ ਤੇ ਵਰਧਰਾਜਨ ਕੋਲ ‘ਦ ਵਾਇਰ’ ਦੀ ਮਾਲਕੀ ਹੈ। ਪੱਤਰਕਾਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨਿਤਿਆ ਰਾਮਕ੍ਰਿਸ਼ਨਨ ਨੇ ਕਿਹਾ ਕਿ ਅਸਾਮ ਪੁਲੀਸ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੋਰੀਗਾਓਂ ਪੁਲੀਸ ਵੱਲੋਂ ਦਰਜ ਐੱਫਆਈਆਰ ਵਿੱਚ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇਣ ਦੇ ਅਦਾਲਤ ਦੇ ਹੁਕਮ ਦੇ ਬਾਵਜੂਦ ਗੁਹਾਟੀ ਕ੍ਰਾਈਮ ਬ੍ਰਾਂਚ ਵੱਲੋਂ ਦਰਜ ਇੱਕ ਹੋਰ ਮਾਮਲੇ ਵਿੱਚ ਪੱਤਰਕਾਰਾਂ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਮਈ ਵਿੱਚ ਦਰਜ ਇੱਕ ਪੁਰਾਣੀ ਐਫਆਈਆਰ ਵਿੱਚ ਬਿਆਨ ਦਰਜ ਕਰਨ ਲਈ ਸ਼ੁੱਕਰਵਾਰ ਨੂੰ ਤਲਬ ਕੀਤਾ ਗਿਆ ਹੈ ਅਤੇ ਡਰ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਪੱਤਰਕਾਰਾਂ ਨੂੰ ਸੁਰੱਖਿਆ ਦਿੰਦਿਆਂ ਬੈਂਚ ਨੇ ਕਿਹਾ ਕਿ ਸਾਰਿਆਂ ਤੋਂ ਕਾਨੂੰਨ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਅਦਾਲਤ ਨੇ ਪੱਤਰਕਾਰਾਂ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਵੀ ਕਿਹਾ।

Advertisement

ਸੁਪਰੀਮ ਕੋਰਟ ਨੇ 12 ਅਗਸਤ ਨੂੰ ਵਰਧਰਾਜਨ ਨੂੰ ਸੁਰੱਖਿਆ ਦਿੰਦਿਆਂ 'ਅਪਰੇਸ਼ਨ ਸਿੰਧੂਰ' ਬਾਰੇ  ਇੱਕ ਲੇਖ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਦੇ ਸਬੰਧ ਵਿੱਚ ਅਸਾਮ ਪੁਲੀਸ ਨੂੰ ਉਨ੍ਹਾਂ ਵਿਰੁੱਧ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ। ਗੁਹਾਟੀ ਕ੍ਰਾਈਮ ਬ੍ਰਾਂਚ ਨੇ 9 ਮਈ ਨੂੰ ਵਰਧਰਾਜਨ ਅਤੇ ਥਾਪਰ ਖ਼ਿਲਾਫ਼ ਆਈਪੀਸੀ ਦੀ ਧਾਰਾ 152 (ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਵਿੱਚ ਪਾਉਣ ਵਾਲੇ ਕੰਮ) ਤਹਿਤ ਪਹਿਲੀ ਐਫਆਈਆਰ ਦਰਜ ਕੀਤੀ ਸੀ। ਐੱਫਆਈਆਰ ਵਿੱਚ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੇ ਵਿਰੁੱਧ 14 ਇੰਟਰਵਿਊ ਅਤੇ ਲੇਖ ਸੂਚੀਬੱਧ ਕੀਤੇ ਗਏ ਸਨ।

Advertisement