ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀਆਂ ਨੂੰ ਹਟਾਉਣ ਸਬੰਧੀ ਬਿੱਲ ਬਾਰੇ ਜੇਪੀਸੀ ਕੋਝਾ ਮਜ਼ਾਕ: ਟੀਐੱਮਸੀ

ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਦਾਗ਼ੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀਆਂ ਨੂੰ ਹਟਾਉਣ ਸਬੰਧੀ ਸੰਵਿਧਾਨਕ (130ਵੀਂ ਸੋਧ) ਬਿੱਲ, ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰ (ਸੋਧ) ਬਿੱਲ ਅਤੇ ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਹਵਾਲੇ ਕੀਤੇ ਜਾਣ ਨੂੰ ਕੋਝਾ ਮਜ਼ਾਕ ਕਰਾਰ...
Advertisement

ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਦਾਗ਼ੀ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀਆਂ ਨੂੰ ਹਟਾਉਣ ਸਬੰਧੀ ਸੰਵਿਧਾਨਕ (130ਵੀਂ ਸੋਧ) ਬਿੱਲ, ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰ (ਸੋਧ) ਬਿੱਲ ਅਤੇ ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਹਵਾਲੇ ਕੀਤੇ ਜਾਣ ਨੂੰ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਕਮੇਟੀ ’ਚ ਪਾਰਟੀ ਦਾ ਕੋਈ ਮੈਂਬਰ ਨਹੀਂ ਭੇਜੇਗੀ। ਟੀਐੱਮਸੀ ਨੇ ਇਕ ਬਿਆਨ ’ਚ ਕਿਹਾ, ‘‘ਅਸੀਂ 130ਵੇਂ ਸੰਵਿਧਾਨਕ ਸੋਧ ਬਿੱਲ ਦਾ ਸ਼ੁਰੂ ਤੋਂ ਹੀ ਵਿਰੋਧ ਕਰ ਰਹੇ ਹਾਂ। ਸਾਡੇ ਵਿਚਾਰ ਨਾਲ ਜੇਪੀਸੀ ਇਕ ਕੋਝਾ ਮਜ਼ਾਕ ਹੈ। ਇਸ ਕਰਕੇ ਅਸੀਂ ਕਿਸੇ ਨੂੰ ਵੀ ਜੇਪੀਸੀ ਲਈ ਨਾਮਜ਼ਦ ਨਹੀਂ ਕਰਾਂਗੇ।’’ ਤਜਵੀਜ਼ਤ ਬਿੱਲ ਲੋਕ ਸਭਾ ’ਚ ਪੇਸ਼ ਕੀਤੇ ਗਏ ਸਨ ਪਰ ਵਿਰੋਧ ਕੀਤੇ ਜਾਣ ਕਾਰਨ ਸਰਕਾਰ ਨੇ ਇਹ ਬਿੱਲ ਸਾਂਝੀ ਸੰਸਦੀ ਕਮੇਟੀ ਹਵਾਲੇ ਕਰ ਦਿੱਤੇ। ਬਿੱਲਾਂ ਵਿੱਚ ਪ੍ਰਧਾਨ ਮੰਤਰੀ, ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਜੇਲ੍ਹ ਭੇਜਣ ਤੇ ਅਹੁਦਿਆਂ ਤੋਂ ਹਟਾਉਣ ਦੀ ਤਜਵੀਜ਼ ਹੈ।

Advertisement
Advertisement