ਹੁੱਕਾ ਪੀਂਦੇ ਵਕੀਲ ਨੂੰ ਜੱਜ ਨੇ ਦਿੱਤੀ ਨਸੀਹਤ

ਹੁੱਕਾ ਪੀਂਦੇ ਵਕੀਲ ਨੂੰ ਜੱਜ ਨੇ ਦਿੱਤੀ ਨਸੀਹਤ

ਜੈਪੁਰ, 13 ਅਗਸਤ

ਆਨਲਾਈਨ ਸੁਣਵਾਈ ਦੌਰਾਨ ਸੀਨੀਅਰ ਵਕੀਲ ਰਾਜੀਵ ਧਵਨ ਵੱਲੋਂ ਹੁੱਕਾ ਪੀਣ ’ਤੇ ਹਾਈ ਕੋਰਟ ਦੇ ਜੱਜ ਨੇ ਉਨ੍ਹਾਂ ਨੂੰ ਸਿਹਤ ਦਾ ਧਿਆਨ ਰੱਖਣ ਦੀ ਨਸੀਹਤ ਦਿੱਤੀ ਹੈ। ਵੀਡੀਓ ਕਲਿੱਪ ’ਚ ਉਹ ਹੁੱਕਾ ਪੀਂਦੇ ਹੋਏ ਦਿਖਾਈ ਦਿੰਦੇ ਹਨ। ਇਹ ਘਟਨਾ ਮੰਗਲਵਾਰ ਨੂੰ ਜਸਟਿਸ ਮਹੇਂਦਰ ਕੁਮਾਰ ਗੋਇਲ ਦੀ ਅਦਾਲਤ ’ਚ ਵਾਪਰੀ ਦੱਸੀ ਗਈ ਹੈ। ਸ੍ਰੀ ਧਵਨ ਬਹੁਜਨ ਸਮਾਜ ਪਾਰਟੀ ਦੇ ਛੇ ਵਿਧਾਇਕਾਂ ਦੀ ਨੁਮਾਇੰਦਗੀ ਕਰ ਰਹੇ ਹਨ, ਜੋ ਰਾਜਸਥਾਨ ’ਚ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਜੱਜ ਦੀ ਟਿੱਪਣੀ ਵੀਰਵਾਰ ਨੂੰ ਆਈ ਜਦੋਂ ਕੇਸ ’ਤੇ ਸੁਣਵਾਈ ਹੋਈ। ਜੱਜ ਨੇ ਹਲਕੇ-ਫੁਲਕੇ ਅੰਦਾਜ਼ ’ਚ ਸ੍ਰੀ ਧਵਨ ਨੂੰ ਸਲਾਹ ਦਿੱਤੀ ਕਿ ਉਹ ਹੁੱਕਾ ਅਤੇ ਸਿਗਰਟ ਪੀਣ ਦੀ ਆਦਤ ਛੱਡ ਦੇਣ ਕਿਉਂਕਿ ਵੱਡੀ ਉਮਰ ’ਚ ਇਹ ਸਿਹਤ ਲਈ ਹਾਨੀਕਾਰਕ ਹੈ। ਸ੍ਰੀ ਧਵਨ ਨੇ ਸਿਗਰਟਨੋਸ਼ੀ ਤਿਆਗਣ ਦਾ ਭਰੋਸਾ ਦਿੱਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All