ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿੱਖ ਦੰਗਾ ਕੇਸ ਵਿੱਚ ਸੱਜਣ ਕੁਮਾਰ ਖਿਲਾਫ਼ ਫ਼ੈਸਲਾ ਰਾਖਵਾਂ

ਨਵੀਂ ਦਿੱਲੀ: ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਫੈਸਲਾ ਰਾਖਵਾਂ ਰੱਖ ਲਿਆ ਹੈ। ਕੋਰਟ ਨੇ ਫੈਸਲਾ ਸੁਣਾਉਣ ਲਈ 29 ਨਵੰਬਰ ਦਾ ਦਿਨ ਮੁਕੱਰਰ ਕੀਤਾ ਹੈ।...
Advertisement

ਨਵੀਂ ਦਿੱਲੀ:

ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖਿਲਾਫ਼ ਫੈਸਲਾ ਰਾਖਵਾਂ ਰੱਖ ਲਿਆ ਹੈ। ਕੋਰਟ ਨੇ ਫੈਸਲਾ ਸੁਣਾਉਣ ਲਈ 29 ਨਵੰਬਰ ਦਾ ਦਿਨ ਮੁਕੱਰਰ ਕੀਤਾ ਹੈ। ਇਹ ਕੇਸ ਸਰਸਵਤੀ ਵਿਹਾਰ ਇਲਾਕੇ ਵਿਚ 1 ਨਵੰਬਰ 1984 ਨੂੰ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੱਜਣ ਕੁਮਾਰ ਵੱਲੋਂ ਪੇਸ਼ ਵਕੀਲ ਅਨਿਲ ਸ਼ਰਮਾ ਤੇ ਵਧੀਕ ਸਰਕਾਰੀ ਵਕੀਲ ਮਨੀਸ਼ ਰਾਵਤ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਕੋਰਟ ਨੇ ਸ਼ਿਕਾਇਤਕਰਤਾ ਵੱਲੋਂ ਪੇਸ਼ ਵਕੀਲ ਕਾਮਨਾ ਵੋਹਰਾ ਨੂੰ ਦੋ ਦਿਨਾਂ ਅੰਦਰ ਲਿਖਤੀ ਹਲਫ਼ਨਾਮੇ ਦਾਖ਼ਲ ਕਰਨ ਲਈ ਕਿਹਾ ਹੈ। -ਏਐੱਨਆਈ

Advertisement

Advertisement