ਜ਼ੂਬਿਨ ਗਰਗ ਦੀ ਮੌਤ ਮਾਮਲੇ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ: ਸਰਮਾ
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਦੇ ਗਾਇਕ ਜ਼ੂਬਿਨ ਗਰਗ ਦੀ ਮੌਤ ਮਾਮਲੇ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਫੇਸਬੁੱਕ ’ਤੇ ਲਾਈਵ ਹੋ ਕੇ ਕਿਹਾ ਕਿ ਕਮਿਸ਼ਨ ਦੀ...
Advertisement
ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬੇ ਦੇ ਗਾਇਕ ਜ਼ੂਬਿਨ ਗਰਗ ਦੀ ਮੌਤ ਮਾਮਲੇ ਦੀ ਜਾਂਚ ਲਈ ਇੱਕ ਨਿਆਂਇਕ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਫੇਸਬੁੱਕ ’ਤੇ ਲਾਈਵ ਹੋ ਕੇ ਕਿਹਾ ਕਿ ਕਮਿਸ਼ਨ ਦੀ ਅਗਵਾਈ ਗੁਹਾਟੀ ਹਾਈ ਕੋਰਟ ਦੇ ਜਸਟਿਸ ਸੌਮਿੱਤਰਾ ਸੈਕੀਆ ਕਰਨਗੇ। ਉਨ੍ਹਾਂ ਅੱਗੇ ਕਿਹਾ, ‘ਅਸੀਂ ਭਲਕੇ ਕਮਿਸ਼ਨ ਦਾ ਗਠਨ ਕਰਾਂਗੇ। ਹੁਣ ਅਸੀਂ ਸਾਰੇ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਜਿਨ੍ਹਾਂ ਕੋਲ ਜ਼ੂਬਿਨ ਗਰਗ ਦੀ ਮੌਤ ਨਾਲ ਸਬੰਧਤ ਕੋਈ ਵੀ ਜਾਣਕਾਰੀ ਜਾਂ ਵੀਡੀਓ ਹੈ, ਉਹ ਅੱਗੇ ਆਉਣ ਤੇ ਕਮਿਸ਼ਨ ਦੇ ਸਾਹਮਣੇ ਗਵਾਹੀ ਦੇਣ।’ ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 60 ਤੋਂ ਵੱਧ ਕੇਸ ਦਰਜ ਹੋਣ ਤੋਂ ਬਾਅਦ ਇਸ ਸਮੇਂ ਸੀ ਆਈ ਡੀ (CID) ਗਰਗ ਦੀ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਸ਼ੁੱਕਰਵਾਰ ਨੂੰ ਨੌਰਥ ਈਸਟ ਇੰਡੀਆ ਫੈਸਟੀਵਲ (NEIF) ਦੀ ਪ੍ਰਬੰਧਕੀ ਟੀਮ ਦੇ ਤਿੰਨ ਮੈਂਬਰਾਂ ਤੋਂ ਪੁੱਛ ਪੜਤਾਲ ਕੀਤੀ ਹੈ।
Advertisement
Advertisement
Advertisement
×