ਨਵੀਂ ਦਿੱਲੀ, 23 ਦਸੰਬਰ
ਦਿੱਲੀ ਹਾਈ ਕੋਰਟ ਨੇ 5ਜੀ ਵਾਇਰਲੈੱਸ ਨੈੱਟਵਰਕ ਤਕਨੀਕ ਖ਼ਿਲਾਫ਼ ਅਦਾਕਾਰਾ ਜੂਹੀ ਚਾਵਲਾ ਦੀ ਅਪੀਲ ’ਤੇ ਸੁਣਵਾਈ ਲਈ ਅੱਜ 25 ਜਨਵਰੀ ਦੀ ਤਰੀਕ ਤੈਅ ਕੀਤੀ ਹੈ ਅਤੇ ਕਿਹਾ ਕਿ ਮਾਮਲੇ ਦੀ ਤੁਰੰਤ ਸੁਣਵਾਈ ਦੀ ਕੋਈ ਜ਼ਰੂਰਤ ਨਹੀਂ ਹੈ। ਹਾਈ ਕੋਰਟ ਦੇ ਇਕਹਿਰੇ ਬੈਂਚ ਨੇ ਜੂਨ ’ਚ 5ਜੀ ਸੇਵਾ ਖ਼ਿਲਾਫ਼ ਜੂਹੀ ਚਾਵਲਾ ਦੀ ਅਪੀਲ ਖਾਰਜ ਕਰ ਦਿੱਤੀ ਸੀ। ਜੂਹੀ ਚਾਵਲਾ ਨੇ ਇਕਹਿਰੇ ਬੈਂਚ ਦੇ ਫ਼ੈਸਲੇ ਨੂੰ ਇਸ ਅਪੀਲ ਰਾਹੀਂ ਚੁਣੌਤੀ ਦਿੱਤੀ ਹੈ। ਜਸਟਿਸ ਵਿਪਿਨ ਸਾਂਘੀ ਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਕਿਹਾ ਕਿ ਉਸ ਤੋਂ ਪਹਿਲਾਂ ਸੁਣਵਾਈ ਲਈ ਕਈ ਮਾਮਲੇ ਸੂਚੀਬੱਧ ਹਨ ਤੇ ਇਹ ਅਪੀਲ ਜਿਸ ਫ਼ੈਸਲੇ ਨਾਲ ਸਬੰਧਤ ਹੈ ਉਹ ਛੇ ਮਹੀਨੇ ਪਹਿਲਾਂ ਸੁਣਾਇਆ ਗਿਆ ਸੀ। -ਪੀਟੀਆਈ