ਜਸਟਿਸ ਬਾਗਚੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
ਨਵੀਂ ਦਿੱਲੀ: ਕਲਕੱਤਾ ਹਾਈ ਕੋਰਟ ਦੇ ਜਸਟਿਸ ਜੁਆਏਮਾਲਿਆ ਬਾਗਚੀ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਕੌਲਿਜੀਅਮ ਨੇ 6 ਮਾਰਚ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕਾਨੂੰਨ ਮੰਤਰੀ ਅਰਜੁਨ...
Advertisement
ਨਵੀਂ ਦਿੱਲੀ:
ਕਲਕੱਤਾ ਹਾਈ ਕੋਰਟ ਦੇ ਜਸਟਿਸ ਜੁਆਏਮਾਲਿਆ ਬਾਗਚੀ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ। ਸੁਪਰੀਮ ਕੋਰਟ ਕੌਲਿਜੀਅਮ ਨੇ 6 ਮਾਰਚ ਨੂੰ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਸੀ। ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ‘ਐਕਸ’ ’ਤੇ ਕੀਤਾ। ਜਸਟਿਸ ਬਾਗਚੀ ਦਾ ਸਿਖਰਲੀ ਅਦਾਲਤ ’ਚ ਛੇ ਸਾਲ ਤੋਂ ਵੱਧ ਦਾ ਕਾਰਜਕਾਲ ਹੋਵੇਗਾ, ਜਿਸ ਦੌਰਾਨ ਉਹ ਚੀਫ਼ ਜਸਟਿਸ ਵਜੋਂ ਸੇਵਾਵਾਂ ਵੀ ਨਿਭਾਉਣਗੇ। ਤਿੰਨ ਅਕਤੂਬਰ, 1966 ਨੂੰ ਜਨਮੇ ਜਸਟਿਸ ਬਾਗਚੀ 27 ਜੂਨ, 2011 ਨੂੰ ਕਲਕੱਤਾ ਹਾਈ ਕੋਰਟ ਦੇ ਜੱਜ ਬਣੇ ਸਨ। -ਪੀਟੀਆਈ
Advertisement
Advertisement
×