ਨਵੀਂ ਦਿੱਲੀ: ਜਸਟਿਸ ਰਾਜੇਸ਼ ਬਿੰਦਲ ਨੂੰ ਜੰਮੂ ਕਸ਼ਮੀਰ ਅਤੇ ਲੱਦਾਖ ਕੇਂਦਰੀ ਸ਼ਾਸਿਤ ਰਾਜਾਂ ਦੀ ਸਾਂਝੀ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰਾਲੇ ਨੇ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸ੍ਰੀ ਬਿੰਦਲ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ। ਉਹ 9 ਦਸੰਬਰ ਨੂੰ ਅਹੁਦਾ ਸੰਭਾਲਣਗੇ। ਉਹ ਚੀਫ਼ ਜਸਟਿਸ ਗੀਤਾ ਮਿੱਤਲ ਦੀ ਥਾਂ ਲੈਣਗੇ। -ਪੀਟੀਆਈ