ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜ ਜਸਟਿਸ ਡੀ ਵਾਈ ਚੰਦਰਚੂੜ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਅਦਾਲਤ ਦੇ ਸੂਤਰਾਂ ਨੇ ਦਿੱਤੀ। ਇਸ ਦੌਰਾਨ ਅਦਾਲਤ ਨੇ ਇੱਕ ਨੋਟਿਸ ਜਾਰੀ ਕੀਤਾ ਹੈ ਜਿਸ ਮੁਤਾਬਕ ਕੋਵਿਡ- 19 ਮਹਾਮਾਰੀ ਦੌਰਾਨ ਜ਼ਰੂਰੀ ਸਾਮਾਨ ਅਤੇ ਸੇਵਾਵਾਂ ਦੀ ਵੰਡ ਯਕੀਨੀ ਬਣਾਉਣ ਸਬੰਧੀ ਕੇਸ ਵਿੱਚ ਜਸਟਿਸ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਵਾਲੇ ਬੈਂਚ ਵੱਲੋਂ ਕੀਤੀ ਜਾਣ ਵਾਲੀ ਸੁਣਵਾਈ ਹਾਲ ਦੀ ਘੜੀ ਟਾਲੀ ਜਾਂਦੀ ਹੈ, ਕਿਉਂਕਿ ਬੈਂਚ ਦੇ ਇੱਕ ਜੱਜ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸੂਤਰਾਂ ਮੁਤਾਬਕ ਜਸਟਿਸ ਚੰਦਰਚੂੜ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ਹਲਕਾ ਬੁਖ਼ਾਰ ਹੈ ਤੇ ਸਿਹਤ ’ਚ ਸੁਧਾਰ ਆ ਰਿਹਾ ਹੈ। -ਪੀਟੀਆਈ