ਨਵੀਂ ਦਿੱਲੀ, 27 ਅਗਸਤ
ਜਸਟਿਸ ਉਦੈ ਉਮੇਸ਼ ਲਲਿਤ ਨੇ ਅੱਜ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਸਮਾਗਮ ਵਿੱਚ ਜਸਟਿਸ ਲਲਿਤ ਨੂੰ ਸਹੁੰ ਚੁਕਾਈ। ਇਸ ਸਮਾਰੋਹ ‘ਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ। ਜਸਟਿਸ ਲਲਿਤ ਤੋਂ ਪਹਿਲਾਂ ਚੀਫ਼ ਜਸਟਿਸ ਵਜੋਂ ਸੇਵਾ ਨਿਭਾਅ ਚੁੱਕੇ ਜਸਟਿਸ ਐੱਨਵੀ ਰਾਮੰਨਾ ਵੀ ਹਾਜ਼ਰ ਸਨ।