ਨਵੀਂ ਦਿੱਲੀ: ਭਾਜਪਾ ਆਗੂ ਜਯੋਤਿਰਾਦਿੱਤਿਆ ਸਿੰਧੀਆ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ ਅਤੇ ਊਨ੍ਹਾਂ ਨੂੰ ਇੱਥੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ। ਸੂਤਰਾਂ ਅਨੁਸਾਰ ਸਿੰਧੀਆ ਵਿੱਚ ਕਰੋਨਾਵਾਇਰਸ ਦੇ ਲੱਛਣ ਪਾਏ ਜਾਣ ਮਗਰੋਂ ਊਨ੍ਹਾਂ ਨੂੰ ਸਾਕੇਤ ਸਥਿਤ ਮੈਕਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਊਨ੍ਹਾਂ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ।
-ਪੀਟੀਆਈ