ਨਵੀਂ ਦਿੱਲੀ: ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (ਡੀਐੱਸਐੱਸਐੱਸਬੀ) ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਬੋਰਡ ਨੇ ਸਿੱਖ ਉਮੀਦਵਾਰਾਂ ਨੂੰ ਕੜਾ ਤੇ ਕਿਰਪਾਨ (ਸ੍ਰੀ ਸਾਹਿਬ) ਪਹਿਨ ਕੇ ਪ੍ਰੀਖਿਆ ’ਚ ਬੈਠਣ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਇਸ ਲਈ ਉਮੀਦਵਾਰਾਂ ਨੂੰ ਪ੍ਰੀਖਿਆ ਸਮੇਂ ਤੋਂ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਪਹੁੰਚਣਾ ਪਵੇਗਾ। ਡੀਐੱਸਐੱਸਐੱਸਬੀ ਬੋਰਡ ਦੇ ਵਕੀਲਾਂ ਵੱਲੋਂ ਦਾਖ਼ਲ ਹਲਫ਼ਨਾਮਿਆਂ ਨੂੰ ਧਿਆਨ ’ਚ ਰੱਖਦਿਆਂ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਕਿਹਾ ਕਿ ਇਸ ਸਬੰਧੀ ਅੱਗੇ ਹੋਰ ਹੁਕਮ ਜਾਰੀ ਕਰਨ ਦੀ ਲੋੜ ਨਹੀਂ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (ਡੀਐੱਸਜੀਐੱਮਸੀ) ਵੱਲੋਂ ਦਾਇਰ ਪਟੀਸ਼ਨ ਦਾ ਨਬਿੇੜਾ ਕਰ ਦਿੱਤਾ। ਬੈਂਚ ਨੇ ਕਿਹਾ ਕਿ ਬੋਰਡ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕਰ ਚੁੱਕਾ ਹੈ ਜਿਸ ਤੋਂ ਸਪੱਸ਼ਟ ਹੈ ਕਿ ਉਸ ਵੱਲੋਂ ਕੜਾ ਜਾਂ ਕਿਰਪਾਨਧਾਰੀ ਸਿੱਖ ਉਮੀਦਵਾਰਾਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਆਗਿਆ ਦੇ ਦਿੱਤੀ ਗਈ ਹੈ। ਹਾਲਾਂਕਿ ਅਜਿਹੇ ਉਮੀਦਵਾਰਾਂ ਨੂੰ ਪ੍ਰੀਖਿਆ ਸਮੇਂ ਤੋਂ ਘੱਟੋ ਘੱਟ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਤੇ ਰਿਪੋਰਟ ਕਰਨੀ ਪਵੇਗੀ ਨਹੀਂ। -ਪੀਟੀਆਈ