ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਕਿ ਕੋਵਿਡ ਦੌਰਾਨ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਦੇ ਮਾਮਲੇ ’ਚ ਮੁਲਜ਼ਮ ਕਾਰੋਬਾਰੀ ਨਵਨੀਤ ਕਾਲੜਾ ਆਪਣੇ ‘ਖਾਨ ਚਾਚਾ’ ਤੇ ‘ਟਾਊਨ ਹਾਲ’ ਰੈਸਤਰਾਂ ਦੀ ਰਜਿਸਟਰੇਸ਼ਨ ਰੱਦ ਕੀਤੇ ਜਾਣ ਨੂੰ ਕਾਨੂੰਨ ਦੇ ਘੇਰੇ ’ਚ ਚੁਣੌਤੀ ਦੇ ਸਕਦਾ ਹੈ। ਅਦਾਲਤ ਕਾਲੜਾ ਦੀ ਪਟੀਸ਼ਨ ਉਤੇ ਸੁਣਵਾਈ ਕਰ ਰਹੀ ਸੀ। -ਪੀਟੀਆਈ