ਨਵੀਂ ਦਿੱਲੀ: ਚੋਣ ਕਮਿਸ਼ਨ ਵੱਲੋਂ ‘ਸਟਾਰ ਪ੍ਰਚਾਰਕ’ ਦਾ ਰੁਤਬਾ ਖੋਹਣ ’ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਸੁਪਰੀਮ ਕੋਰਟ ’ਚ ਅਰਜ਼ੀ ਦਾਖ਼ਲ ਕੀਤੀ ਹੈ। ਊਨ੍ਹਾਂ ਮੰਗ ਕੀਤੀ ਹੈ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਵਾਪਸ ਲਿਆ ਜਾਵੇ। ਮੱਧ ਪ੍ਰਦੇਸ਼ ’ਚ 28 ਸੀਟਾਂ ’ਤੇ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਊਲੰਘਣਾ ਤਹਿਤ ਚੋਣ ਕਮਿਸ਼ਨ ਨੇ ਕਮਲਨਾਥ ਤੋਂ ਸਟਾਰ ਪ੍ਰਚਾਰਕ ਦਾ ਰੁਤਬਾ ਖੋਹ ਲਿਆ ਸੀ। ਰਾਜ ਸਭਾ ਮੈਂਬਰ ਵਿਵੇਕ ਤਨਖਾ ਨੇ ਦੱਸਿਆ ਕਿ ਕਮਲਨਾਥ ਨੇ ਅਰਜ਼ੀ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। -ਪੀਟੀਆਈ