ਨਵੀਂ ਦਿੱਲੀ, 18 ਮਈ
ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੇ ਅੱਜ ਇੱਥੇ 10 ਜਨਪਥ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ ਉਨ੍ਹਾਂ ਵੱਲੋਂ ਇਹ ਮੁਲਾਕਾਤ ਮੱਧ ਪ੍ਰਦੇਸ਼ ਵਿੱਚ ਨਗਰ ਨਿਗਮ ਚੋਣਾਂ ਵਿੱਚ ਓਬੀਸੀ ਰਾਖਵਾਂਕਰਨ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦੌਰਾਨ ਕੀਤੀ ਗਈ ਹੈ। ਸੂਤਰਾਂ ਮੁਤਾਬਕ ਦੋਵਾਂ ਨੇਤਾਵਾਂ ਨੇ ਮੁਲਾਕਾਤ ਦੌਰਾਨ ਪਾਰਟੀ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ, ਜਿਨ੍ਹਾਂ ਵਿੱਚ ਓਬੀਸੀ ਰਾਖਵਾਂਕਰਨ, ਪਾਰਟੀ ਚੋਣਾਂ ਆਦਿ ਸ਼ਾਮਲ ਹਨ। ਚਿੰਤਨ ਸ਼ਿਵਿਰ ਤੋਂ ਬਾਅਦ ਕਮਲਨਾਥ ਦੀ ਸੋਨੀਆ ਗਾਂਧੀ ਨਾਲ ਇਹ ਪਹਿਲੀ ਮੀਟਿੰਗ ਹੈ। -ਆਈਏਐੱਨਐੱਸ