ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਕਮਲਨਾਥ ਨੇ ਮੱਧ ਪ੍ਰਦੇਸ਼ ’ਚ ਕਾਂਗਰਸ ਵਿਧਾਇਕ ਦਲ (ਸੀਐੱਲਪੀ) ਦੇ ਨੇਤਾ ਦੇ ਅਹੁਦੇ ਤੋਂ ਅੱਜ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਉਹ ਮੱਧ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ ਰਹਿਣਗੇ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੇ ਡਾ. ਗੋਵਿੰਦ ਸਿੰਘ ਨੂੰ ਸੂਬੇ ’ਚ ਕਾਂਗਰਸ ਵਿਧਾਇਕ ਦਲ ਦਾ ਨਵਾਂ ਨੇਤਾ ਨਿਯੁਕਤ ਕੀਤਾ ਹੈ। ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਨੇ ਪਾਰਟੀ ਦੀ ‘ਇੱਕ ਵਿਅਕਤੀ, ਇੱਕ ਅਹੁਦਾ’ ਦੀ ਨੀਤੀ ਤਹਿਤ ਸੀਐੱਲਪੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। -ਪੀਟੀਆਈ