DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kangana ਨੇ ਹਿਮਾਚਲ ਵਿੱਚ BJP ਸਰਕਾਰ ਬਣਨ 'ਤੇ RSS ਵੱਲੋਂ ਚਲਾਏ ਜਾਂਦੇ ਸਕੂਲ ਖੋਲ੍ਹਣ ਦੀ ਕੀਤੀ ਵਕਾਲਤ

ਆਰ ਐੱਸ ਐੱਸ ਨੂੰ ਕੌਮੀ ਮਾਣ ਦਾ ਸਰੋਤ ਦੱਸਿਆ

  • fb
  • twitter
  • whatsapp
  • whatsapp
featured-img featured-img
ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਪੁਰਾਣੀ ਤਸਵੀਰ
Advertisement
ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਵਿੱਚ ਆਪਣੀ ਪਾਰਟੀ ਦੀ ਸਰਕਾਰ ਬਣਨ 'ਤੇ ਰਾਸ਼ਟਰੀ ਸਵੈਮ-ਸੇਵਕ ਸੰਘ (ਆਰ ਐੱਸ ਐੱਸ) ਵੱਲੋਂ ਚਲਾਏ ਜਾਂਦੇ ਸਕੂਲ ਖੋਲ੍ਹਣ ਦੀ ਵਕਾਲਤ ਕੀਤੀ ਹੈ। ਸੂਬੇ ਵਿੱਚ ਇਸ ਸਮੇਂ ਕਾਂਗਰਸ ਦੀ ਸਰਕਾਰ ਹੈ।
ਕੰਗਨਾ ਦੀਆਂ ਟਿੱਪਣੀਆਂ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੇ ਆਪਣੇ ਸੂਬੇ ਵਿੱਚ ਘੱਟੋ-ਘੱਟ 1,000 ਵਿਦਿਆ ਭਾਰਤੀ ਸੰਸਥਾਵਾਂ ਸਥਾਪਤ ਕਰਨ ਦੇ ਹਾਲੀਆ ਪ੍ਰਸਤਾਵ ਤੋਂ ਬਾਅਦ ਆਈਆਂ ਹਨ। ਵਿਰੋਧੀ ਪਾਰਟੀਆਂ ਨੇ ਸੀ ਐੱਮ ਅਧਿਕਾਰੀ ਦੇ ਬਿਆਨ ਦੀ ਆਲੋਚਨਾ ਕੀਤੀ ਹੈ। ਉੱਥੇ ਹੀ ਮੰਡੀ ਜ਼ਿਲ੍ਹੇ ਵਿੱਚ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪੀ ਟੀ ਆਈ ਨਾਲ ਗੱਲ ਕਰਦਿਆਂ, ਕੰਗਨਾ ਰਣੌਤ ਨੇ ਸੁਵੇਂਦੂ ਅਧਿਕਾਰੀ ਦੀ ਪਹਿਲਕਦਮੀ ਦਾ ਸਮਰਥਨ ਕੀਤਾ। ਕੰਗਨਾ ਨੇ ਕਿਹਾ, "ਮੈਂ ਚਾਹਵਾਂਗੀ ਕਿ ਜਦੋਂ ਰਾਜ ਵਿੱਚ ਸਾਡੀ ਸਰਕਾਰ ਸੱਤਾ ਵਿੱਚ ਆਵੇ ਤਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਅਜਿਹੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣ। ਇਹ ਇੱਕ ਚੰਗੀ ਪਹਿਲ ਹੈ ਅਤੇ ਇਸ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ।"
ਰਣੌਤ ਨੇ ਆਰ ਐੱਸ ਐੱਸ ਨੂੰ ਕੌਮੀ ਮਾਣ ਦਾ ਸਰੋਤ ਦੱਸਿਆ ਅਤੇ ਕਿਹਾ ਕਿ ਸੰਗਠਨ ਨੇ ਕਈ ਸਕੂਲ ਸਥਾਪਤ ਕੀਤੇ ਹਨ ਅਤੇ ਸੰਕਟ ਦੇ ਸਮੇਂ ਦੇਸ਼ ਦੀ ਲਗਾਤਾਰ ਸੇਵਾ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਰ ਐੱਸ ਐੱਸ ਦੁਆਰਾ ਚਲਾਏ ਜਾਂਦੇ ਸਕੂਲ ਅਤੇ ਵਿਦਿਅਕ ਪਹਿਲਕਦਮੀਆਂ, ਜਿਨ੍ਹਾਂ ਵਿੱਚ ਏਕਲਵਿਆ ਮਾਡਲ ਸਕੂਲ ਅਤੇ ਨੀਟ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਲੇ ਸਕੂਲ ਪੇਂਡੂ ਅਤੇ ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਦੇ ਹਨ।
ਅਧਿਕਾਰੀਆਂ ਅਨੁਸਾਰ, ਆਰ ਐੱਸ ਐੱਸ ਦਾ ਸਿੱਖਿਆ ਸੈੱਲ 'ਵਿਦਿਆ ਭਾਰਤੀ' ਪੱਛਮੀ ਬੰਗਾਲ ਵਿੱਚ ਆਪਣੇ ਸਕੂਲ ਨੈੱਟਵਰਕ ਦੇ ਵਿਸਥਾਰ ਦੀ ਤਿਆਰੀ ਕਰ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਵਿੱਚ ਸੂਬੇ ਦੇ ਸਾਰੇ 345 ਬਲਾਕਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਉਣ ਦੀ ਯੋਜਨਾ ਬਣਾ ਰਿਹਾ ਹੈ।
Advertisement
×